- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਦੋ ਰੋਜ਼ਾ ਗੁਰਮਤਿ ਸਮਾਗਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਦੋ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਦਿਆਰਥੀਆਂ ਅਤੇ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਮਿਸ਼ਨੀ ਕਾਲਜ ਵੱਲੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਨੇ ਦੇਸ਼ ਵਿਦੇਸ਼ ਵਿਚ ਆਪਣਾ ਨਾਮ ਉੱਚਾ ਕੀਤਾ ਅਤੇ ਸਿੱਖ ਧਰਮ ਲਈ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੇ ਕੰਮ ਕਰਕੇ ਇਕ ਵੱਖਰੀ ਪਛਾਣ ਬਣਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗੁਰੂ ਸਾਹਿਬ ਵੱਲੋਂ ਦਰਸਾਏ ਫ਼ਲਸਫ਼ੇ ਅਤੇ ਸਿਧਾਂਤਾਂ ’ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਅਣ-ਗਿਣਤ ਸਿੱਖਾਂ ਨਾਲ ਭਰਿਆ ਪਿਆ ਹੈ। ਉਨ੍ਹਾਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸੈਮੀਨਾਰ ਦੌਰਾਨ ਪਹੁੰਚੇ ਸੀਨੀਅਰ ਵਿਦਿਆਰਥੀ ਜਿਨ੍ਹਾਂ ਨੇ ਪੰਥ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ’ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮਨਜੀਤ ਕੌਰ, ਪ੍ਰੋ. ਅਮਰਜੀਤ ਕੌਰ ਸਮੇਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦਾ ਸਟਾਫ਼ ਅਤੇ ਸਿਖਿਆਰਥੀ ਹਾਜ਼ਰ ਸਨ।


