- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਨੂੰ ਅੱਤਵਾਦ ਖਿਲਾਫ ਸਾਊਦੀ ਅਰਬ ਦੀ ਜ਼ਰੂਰਤ ਹੈ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੱਤਰਕਾਰ ਜਮਾਲ ਖਾਸ਼ੋਗੀ ਦੇ ਲਾਪਤਾ ਤੇ ਕਥਿਤ ਕਤਲ ਮਾਮਲੇ ‘ਚ ਕਿਹਾ ਕਿ ਉਹ ਸਾਊਦੀ ਅਰਬ ਤੋਂ ਵੱਖ ਨਹੀਂ ਹੋਣਾ ਚਾਹੁੰਦੇ ਹਨ ਕਿਉਂਕਿ ਅਮਰੀਕਾ ਨੂੰ ਅੱਤਵਾਦ ਖਿਲਾਫ ਲੜਾਈ ‘ਚ ਸਾਊਦੀ ਅਰਬ ਦੀ ਜ਼ਰੂਰਤ ਹੈ। ਫਾਕਸ ਬਿਜ਼ਨੈਸ ਨੂੰ ਦਿੱਤੇ ਇੰਟਰਵਿਊ ‘ਚ ਟਰੰਪ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਜੇਕਰ ਪਤਾ ਲਗਦਾ ਹੈ ਕਿ ਰਿਆਦ ਜ਼ਿੰਮੇਵਾਰ ਹੈ ਤਾਂ ਉਹ ਕੀ ਕਾਰਵਾਈ ਕਰਨਗੇ ਤਾਂ ਰਾਸ਼ਟਰਪਤੀ ਨੇ ਕਿਹਾ ਕਿ ਜੋ ਬਿਹਤਰ ਹੋਵੇਗਾ ਉਹੀ ਕਰਾਂਗੇ। ਉਨ੍ਹਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਅੱਤਵਾਦ ਖਿਲਾਫ ਆਪਣੀ ਲੜਾਈ ‘ਚ ਤੇ ਈਰਾਨ ਜਾਂ ਹੋਰ ਥਾਵਾਂ ‘ਤੇ ਜੋ ਹਮਲੇ ਹੋ ਰਹੇ ਹਨ ਉਸ ਦੇ ਲਈ ਸਾਊਦੀ ਅਰਬ ਦੀ ਲੋੜ ਹੈ। ਉਨ੍ਹਾਂ ਨੂੰ 110 ਅਰਬ ਡਾਲਰ ਦੀ ਖਰੀਦ ਕਰਨੀ ਹੈ। ਰਾਸ਼ਟਰਪਤੀ ਸਾਊਦੀ ਅਰਬ ਨੂੰ ਅਮਰੀਕੀ ਹਥਿਆਰਾਂ ਦੀ ਵਿਕਰੀ ਦੇ ਵਾਅਦੇ ਦਾ ਹਵਾਲਾ ਦੇ ਰਹੇ ਸਨ।


