- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਦਾ ਦਿਹਾਂਤ
ਨਵੀਂ ਦਿੱਲੀ – 2 ਵਾਰ ਓਲੰਪਿਕ ਤਮਗਾ ਜੇਤੂ ਭਾਰਤ ਦੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ ਦਾ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਸ ਦੇ ਪਰਿਵਾਰ ਨੇ ਦੱਸਿਆ ਕਿ ਭੋਲਾ ਨੇ ਸੋਮਵਾਰ ਨੂੰ ਆਖਰੀ ਸਾਹ ਲਿਆ। ਉਨ੍ਹਾਂ ਨੇ 1956 ਮੈਲਬੋਰਨ ਅਤੇ 1960 ਰੋਮ ਓਲੰਪਿਕ ਵਿਚ ਕ੍ਰਮਵਾਰ ਸੋਨ ਅਤੇ ਚਾਂਦੀ ਤਮਗੇ ਜਿੱਤੇ ਸੀ। ਖੇਡ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਉਹ ਆਈ. ਐੱਚ. ਐੱਫ. ਦੀ ਚੋਣ ਕਮੇਟੀ ਦੇ ਮੈਂਬਰ ਰਹੇ। ਉਹ ਐੱਫ. ਆਈ. ਐੱਚ. ਦੇ ਕੌਮਾਂਤਰੀ ਅੰਪਾਇਰ, ਭਾਰਤੀ ਹਾਕੀ ਟੀਮ ਦੇ ਮੈਨੇਜਰ, ਟੀਵੀ ਕੁਮੈਂਟੇਟਰ ਅਤੇ ਓਲੰਪਿਕ ਖੇਡਾਂ ਵਿਚ ਸਰਕਾਰੀ ਨਿਗਰਾਨ ਵੀ ਰਹੇ। ਉਨ੍ਹਾਂ ਨੇ 1954 ਤੋਂ 60 ਤੱਕ ਭਾਰਤੀ ਹਵਾਈ ਫੌਜ ਅਤੇ ਫੌਜ ਦੀ ਹਾਕੀ ਟੀਮਾਂ ਦੀ ਕਪਤਾਨੀ ਕੀਤੀ। ਫੌਜ ਦੇ ਵੱਖ ਵਿਭਾਗਾਂ ਦੇ ਵਿਚਾਲੇ ਹੋਈ ਚੈਂਪੀਅਨਸ਼ਿਪ ਵਿਚ ਉਨ੍ਹਾਂ ਦੀ ਟੀਮ 3 ਵਾਰ ਜੇਤੂ ਰਹੀ ਅਤੇ 2 ਵਾਰ ਰਾਸ਼ਟਰੀ ਚੈਂਪੀਅਨਸ਼ਿਪ ਜਿੱਤੀ। ਉਨ੍ਹਾਂ 2000 ਵਿਚ ਅਰਜੁਨ ਪੁਰਸਕਾਰ ਨਾਲ ਵੀ ਨਵਾਜ਼ਿਆ ਗਿਆ।


