ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਨੇ ਅੱਜ ਦੱਸਿਆ ਕਿ ਉਨ੍ਹਾਂ ਦਾ ਤੇ ਉਨ੍ਹਾਂ ਦੀ ਪਤਨੀ ਚੇਨਮੰਮਾ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। 87 ਸਾਲ ਜੇਡੀ ਪਾਰਟੀ ਦੇ ਸਲਾਹਕਾਰ ਨੇ ਟਵੀਟ ਕੀਤਾ ਕਿ ਮੇਰੀ ਪਤਨੀ ਚੇਨਮੰਮਾ ਤੇ ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਅਸੀਂ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਆਈਸੋਲੇਸ਼ਨ ਵਿੱਚ ਹਾਂ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਤੋਂ ਅਪੀਲ ਕਰਦਾ ਹਾਂ ਕਿ ਜੋ ਪਿਛਲੇ ਕੁਝ ਦਿਨਾਂ ਵਿੱਚ ਸਾਡੇ ਸਾਰਿਆਂ ਦੇ ਸੰਪਰਕ ਵਿੱਚ ਆਏ ਹਨ, ਉਹ ਖ਼ੁਦ ਦੀ ਟੈਸਟਿੰਗ ਕਰਵਾ ਲੈਣ। ਮੈਂ ਪਾਰਟੀ ਵਰਕਰਾਂ ਤੇ ਸ਼ੁੱਭਚਿੰਤਕਾਂ ਤੋਂ ਅਪੀਲ ਕਰਦਾ ਹਾਂ ਕਿ ਉਹ ਘਬਰਾਓਣ ਨਾ।

VIA PUNJAB