- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਬਣੀ ਫਿਲਮ ਮੱਧ ਪ੍ਰਦੇਸ਼ ਵਿੱਚ ਬੈਨ
ਮੁੰਬਈ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜ਼ਿੰਦਗੀ ਤੇ ਅਧਾਰਿਤ ਫਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਨੂੰ ਮੱਧ ਪ੍ਰਦੇਸ਼ ਵਿੱਚ ਬੈਨ ਕਰ ਦਿੱਤਾ ਗਿਆ ਹੈ| ਇਸ ਫਿਲਮ ਵਿੱਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ| ਫਿਲਮ ਵਿੱਚ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦਾ ਕਿਰਦਾਰ ਦਿਵਿਆ ਸੇਠ ਸ਼ਾਹ ਨੇ ਨਿਭਾਇਆ ਹੈ| ਜਦੋਂਕਿ ਰਾਹੁਲ ਗਾਂਧੀ ਦਾ ਕਿਰਦਾਰ ਅਰਜੁਨ ਮਾਥੁਰ ਵੱਲੋਂ ਨਿਭਾਇਆ ਗਿਆ ਹੈ|ਫਿਲਮ ਵਿੱਚ ਅਕਸ਼ੈ ਖੰਨਾ ਵੀ ਹਨ, ਜੋ ਸੰਜੇ ਬਾਰੂ ਦਾ ਕਿਰਦਾਰ ਨਿਭਾ ਰਹੇ ਹਨ| ਜਦੋਂਕਿ ਫਿਲਮ ਵਿੱਚ ਸੋਨੀਆ ਗਾਂਧੀ ਦਾ ਕਿਰਦਾਰ ਸੁਜੈਨ ਬਰਨਰਟ ਨੇ ਨਿਭਾਇਆ ਹੈ| ਮਨਮੋਹਨ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਸੰਜੇ ਬਾਰੂ ਦੀ ਲਿਖੀ ਕਿਤਾਬ ‘ਦਿ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਤੇ ਅਧਾਰਿਤ ਇਸ ਫਿਲਮ ਨੂੰ ਬਣਾਇਆ ਗਿਆ ਹੈ| ‘ਦਿ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਨੂੰ ਵਿਜੈ ਗੁੱਟੇ ਨੇ ਡਾਇਰੈਕਟ ਕੀਤਾ ਹੈ ਅਤੇ ਇਸ ਦੇ ਸਕ੍ਰੀਨਪਲੇ ਹੰਸਲ ਮਹਿਤਾ ਨੇ ਲਿਖੇ ਹਨ|


