- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਫੌਜੀਆਂ ਨੇ ਆਪਣੇ ਮਸਲਿਆਂ ਤੇ ਕੇਂਦਰ ਸਰਕਾਰ ਵਲੋਂ ਅਪਣਾਈ ਬੇਰੁਖੀ ਵਿਰੁੱਧ ਰੋਸ ਪ੍ਰਗਟਾਇਆ
ਚੰਡੀਗੜ੍ਹ – ਸਾਬਕਾ ਫੌਜੀਆਂ ਦੀ ਦੇਸ਼ ਵਿਆਪੀ ਸੰਸਥਾ ਯੂਨਾਇਟਿਡ ਫਰੰਟ ਐਕਸ ਸਰਵਿਸਮੈਨ ਦੇ ਸਕੱਤਰ ਸ੍ਰੀ ਦਿਨੇਸ਼ ਨੈਣ ਦੀ ਅਗਵਾਈ ਵਿੱਚ ਉੱਤਰ ਭਾਰਤ ਦੇ ਸਾਬਕਾ ਫੌਜੀਆਂ ਦੀ ਇੱਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਦੇ ਸੈਕਟਰ 21 ਵਿੱਚ ਸਥਿਤ ਜਿਲ੍ਹਾ ਸੈਨਿਕ ਬੋਰਡ ਦਫਤਰ ਵਿੱਚ ਹੋਈ| ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਯੂ ਪੀ, ਉਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਰਾਜਸਥਾਨ ਤੋਂ ਵੱਡੀ ਗਿਣਤੀ ਸਾਬਕਾ ਫੌਜੀ ਸ਼ਾਮਲ ਹੋਏ| ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ ਕਿ ਕੇਂਦਰ ਸਰਕਾਰ ਨੇ ਸਾਬਕਾ ਫੌਜੀਆਂ ਦੇ ਮੁੱਦੇ ਠੰਡੇ ਬਸਤੇ ਵਿੱਚ ਪਾ ਦਿੱਤੇ ਹਨ, ਇਸ ਸਰਕਾਰ ਨੇ ਸਾਬਕਾ ਫੌਜੀਆਂ ਦੇ ਮਸਲੇ ਹੱਲ ਕਰਨ ਲਈ ਕੁਝ ਨਹੀਂ ਕੀਤਾ| ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਪ੍ਰਧਾਨ ਲੈਫ ਕਰਨਲ ਐਸ ਐਸ ਸੋਹੀ ਨੇ ਦਸਿਆ ਕਿ ਮੀਟਿੰਗ ਦੌਰਾਨ ਬੁਲਾਰਿਆਂ ਵਲੋਂ ਇਸ ਗੱਲ ਤੇ ਸਖਤ ਰੋਸ ਜਤਾਇਆ ਗਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਸਰਕਾਰ ਨੇ ਸਾਬਕਾ ਫੌਜੀਆਂ ਨੂੰ ਸਿਵਾਏ ਲਾਰਿਆਂ ਦੇ ਕੁੱਝ ਨਹੀਂ ਦਿੱਤਾ| ਇਸ ਮੌਕੇ ਮੰਗ ਕੀਤੀ ਗਈ ਕਿ ਭਾਰਤ ਦੀਆਂ ਸੁਰਖਿਆ ਫੋਰਸਾਂ ਵਾਸਤੇ ਵੱਖਰਾ ਤਨਖਾਹ ਕਮਿਸ਼ਨ ਬਣਾਇਆ ਜਾਵੇ, ਸਾਬਕਾ ਫੌਜੀਆਂ ਨੂੰ 60 ਸਾਲ ਤਕ ਪੂਰੀ ਤਨਖਾਹ ਪੈਨਸ਼ਨ ਦੇ ਰੂਪ ਵਿੱਚ ਦਿੱਤੀ ਜਾਵੇ ਜਾਂ ਫਿਰ ਸਾਬਕਾ ਫੌਜੀਆਂ ਨੂੰ ਰੁਜਗਾਰ ਗਾਰਟੀ ਦਿੱਤੀ ਜਾਵੇ, ਮਹਿਲਾ ਕਮਿਸ਼ਨ ਤੇ ਘੱਟਗਿਣਤੀ ਕਮਿਸ਼ਨ ਵਾਂਗ ਸਾਬਕਾ ਫੌਜੀਆਂ ਲਈ ਵੱਖਰਾ ਕਮਿਸ਼ਨ ਕਾਇਮ ਕੀਤਾ ਜਾਵੇ, ਵਨ ਰੈਂਕ ਵਨ ਪੈਨਸ਼ਨ ਦੀਆਂ ਖਾਮੀਆਂ ਦੂਰ ਕੀਤੀਆਂ ਜਾਣ, ਸੀ ਐਸ ਡੀ ਕੰਟੀਨ ਅਤੇ ਈ ਸੀ ਐਚ ਐਸ ਦੇ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇ|


