- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਸ਼ਹੀਦ ਹੈਪੀ ਸਿੰਘ ਦੇ ਨਾਲ ਦੁੱਖ ਦਾ ਪ੍ਰਗਟਾਵਾ
ਮੌੜ ਮੰਡੀ – ਬੀਤੇ ਦਿਨੀਂ ਜੰਮੂ ਕਸ਼ਮੀਰ ਸਿੰਘ ਇਕ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਫੌਜ ਦੇ ਨੌਜਵਾਨ ਹੈਪੀ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਸ਼ਹੀਦ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਇਕ ਫੌਜੀ ਨੌਜਵਾਨ ਜੋ ਕਿ ਸਰਹੱਦ ਤੇ ਦੁਸ਼ਮਣਾਂ ਨਾਲ ਲੋਹਾ ਲੈਂਦਾ ਸ਼ਹੀਦ ਹੋ ਗਿਆ। ਸ਼ਹੀਦ ਹੋਣ ਤੇ ਉਸ ਦੇ ਅੰਤਿਮ ਸੰਸਕਾਰ ਵਿਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਦੋ ਮੰਤਰੀਆਂ ਦਾ ਨਾ ਪਹੁੰਚਣਾ ਬਹੁਤ ਜਿਆਦਾ ਦੁਖਦਾਈ ਹੈ। ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਇਸ ਸਰਕਾਰ ਨੂੰ ਸ਼ਹੀਦਾਂ ਦੀ ਕੋਈ ਕਦਰ ਨਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉਪਰ ਰੱਖਿਆ ਜਾਵੇ। ਇਕ ਯਾਦਗਾਰੀ ਗੇਟ ਦੀ ਸਥਾਪਤੀ ਕੀਤੀ ਜਾਵੇ ਅਤੇ ਪਰਿਵਾਰ ਦੇ ਇਕ ਜੀਅ ਜੋ ਕਿ ਸ਼ਹੀਦ ਹੈਪੀ ਸਿੰਘ ਦਾ ਛੋਟਾ ਭਰਾ ਹੈ ਉਸ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਸਹਾਇਤਾ ਦਿੱਤੀ ਜਾਵੇ। ਸਹੀਦ ਹੈਪੀ ਸਿੰਘ ਦੇ ਫੌਜੀ ਭਰਾ ਬਲਜੀਤ ਸਿੰਘ ਨੇ ਵੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਨੌਕਰੀ, ਅਤੇ ਸ਼ਹੀਦ ਦੀ ਯਾਦ ਵਿਚ ਕੋਈ ਯਾਦਗਾਰ ਜਰੂਰ ਬਣਾਈ ਜਾਵੇ।ਇਸ ਮੌਕੇ ਕੰਵਰਜੀਤ ਸਿੰਘ ਬੰਟੀ, ਹਰਵਿੰਦਰ ਸਿੰਘ ਕਾਕਾ ਬੁਰਜ ਸਰਕਲ ਪ੍ਰਧਾਨ ਹਰਭਜਨ ਸਿਘ ਮਾਈਸਰਖਾਨਾ, ਹਰਜਿੰਦਰ ਸਿੰਘ ਕੱਪੀ, ਸੁਖਜੀਵਨ ਸਿੰਘ ਮਾਈਸਰਖਾਨਾ, ਸੁਖਵਿੰਦਰ ਬਬਲੀ ਭੁੱਲਰ, ਜੋਗਿੰਦਰ ਸਿੰਘ ਭੁੱਲਰ, ਗੁਰਬਚਨ ਸਿੰਘ ਬਾਬੇਕਾ, ਸਤਨਾਮ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਲੋਕ ਹਾਜ਼ਰ ਸਨ।


