- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਰਾਸ਼ਟਰਪਤੀ ਬੁਸ਼ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ ਟਰੰਪ ਤੇ ਮੇਲਾਨੀਆ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਨੇ ਸਵਰਗਵਾਸੀ ਰਾਸ਼ਟਰਪਤੀ ਜਾਰਜ ਐਚ. ਡਬਲਯੂ. ਬੁਸ਼ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ| ਅਮਰੀਕਾ ਦੇ 41ਵੇਂ ਰਾਸ਼ਟਰਪਤੀ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਅਤੇ ਸ਼ਰਧਾਂਜਲੀ ਦੇਣ ਲਈ ਫਿਲਹਾਲ ਵਾਸ਼ਿੰਗਟਨ ਦੇ ਯੂ. ਐਸ. ਕੈਪੀਟੋਲ ਵਿੱਚ ਰੱਖਿਆ ਗਿਆ ਹੈ| ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਬੁਸ਼ ਨੂੰ ਸ਼ਰਧਾਂਜਲੀ ਦੇਣ ਲਈ ਕੈਪੀਟੋਲ ਪੁੱਜੇ ਸਨ| ਜਿਕਰਯੋਗ ਹੈ ਕਿ 94 ਸਾਲਾ ਬੁਸ਼ ਦਾ ਹਿਊਸਟਨ ਵਿੱਚ ਦਿਹਾਂਤ ਹੋ ਗਿਆ ਸੀ| ਉਨ੍ਹਾਂ ਦੀ ਪਤਨੀ ਬਾਰਬਰਾ ਬੁਸ਼ ਦਾ ਦਿਹਾਂਤ ਕੁੱਝ ਮਹੀਨੇ ਪਹਿਲਾਂ ਅਪ੍ਰੈਲ 2018 ਨੂੰ ਹੋਇਆ ਸੀ ਅਤੇ ਇਸ ਤੋਂ ਬਾਅਦ ਰਾਸ਼ਟਰਪਤੀ ਬੁਸ਼ ਕਾਫੀ ਉਦਾਸ ਰਹਿਣ ਲੱਗ ਗਏ ਸਨ| ਉਨ੍ਹਾਂ ਦਾ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ|


