- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਹਾਕੀ ਖਿਡਾਰੀ ਸੰਦੀਪ ਮਾਈਕਲ ਦਾ ਦੇਹਾਂਤ
ਬੰਗਲੌਰ – ਸਾਬਕਾ ਹਾਕੀ ਖਿਡਾਰੀ ਸੰਦੀਪ ਮਾਈਕਲ ਦਾ ਅੱਜ ਇੱਥੇ ਕਿਸੇ ਅਨਜਾਣ ਦਿਮਾਗੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 33 ਵਰ੍ਹਿਆਂ ਦੇ ਸਨ। ਸੰਦੀਪ ਦੀ ਕਪਤਾਨੀ ਵਿੱਚ ਭਾਰਤੀ ਜੂਨੀਅਰ ਟੀਮ ਨੇ 2003 ਵਿੱਚ ਏਸ਼ੀਆ ਕੱਪ ’ਚ ਸੋਨ ਤਗ਼ਮਾ ਜਿੱਤਿਆ ਸੀ। ਕਰਨਾਟਕ ਰਾਜ ਹਾਕੀ ਐਸੋਸੀਏਸ਼ਨ ਦੇ ਸਕੱਤਰ ਕੇ ਕ੍ਰਿਸ਼ਨਾਮੂਰਤੀ ਨੇ ਪੀਟੀਆਈ ਨੂੰ ਦੱਸਿਆ ਕਿ ਸੰਦੀਪ ਦਾ ਦੇਹਾਂਤ ਅੱਜ ਦੁਪਹਿਰ ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿੱਚ ਹੋਇਆ। ਉਹ ਕਿਸੇ ਦਿਮਾਗੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਨੂੰ 18 ਨਵੰਬਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਪਰੰਤ ਉਹ ਕੋਮਾ ਵਿੱਚ ਚਲਾ ਗਿਆ ਅਤੇ ਫਿਰ ਹੋਸ਼ ਵਿੱਚ ਨਹੀਂ ਆਇਆ। ਸ੍ਰੀ ਕ੍ਰਿਸ਼ਨਾਮੂਰਤੀ ਨੇ ਦੱਸਿਆ ਕਿ ਮਾਈਕਲ ਦਾ ਅੰਤਿਮ ਸੰਸਕਾਰ ਭਲਕੇ ਸ਼ਨਿਚਰਵਾਰ ਨੂੰ ਸਿੰਗਾਪੁਰਾ ਗਿਰਜਾਘਰ ਦੇ ਕਬਰਸਤਾਨ ਵਿੱਚ ਹੋਵੇਗਾ। ਮਾਈਕਲ ਦੇ ਕਰੀਅਰ ਦੀ ਸਭ ਤੋਂ ਵੱਡੀ ਉਪਲਬਧੀ 2003 ਵਿੱਚ ਭਾਰਤ ਨੂੰ ਜੂਨੀਅਰ ਏਸ਼ੀਆ ਕੱਪ ਦਾ ਖ਼ਿਤਾਬ ਦਿਵਾਉਣਾ ਸੀ। ਇਸ ਟੂਰਨਾਮੈਂਟ ਵਿੱਚ ਉਸ ਨੇ ਪਾਕਿਸਤਾਨ ਅਤੇ ਕੋਰੀਆ ਵਰਗੀਆਂ ਟੀਮਾਂ ਖ਼ਿਲਾਫ਼ ਅਹਿਮ ਮੈਚਾਂ ’ਚ ਗੋਲ ਕੀਤੇ ਸਨ। ਉਸ ਨੇ ਟੂਰਨਾਮੈਂਟ ਦਾ ਸਭ ਤੋਂ ਪ੍ਰਤਿਭਾਸ਼ਾਲੀ ਖਿਡਾਰੀ ਦਾ ਖ਼ਿਤਾਬ ਵੀ ਜਿੱਤਿਆ ਸੀ। ਉਸ ਕੋਲ ਮੈਦਾਨ ਦੇ ਕਿਸੇ ਵੀ ਹਿੱਸੇ ਤੋਂ ਗੋਲ ਕਰਨ ਦੀ ਸਮਰੱਥਾ ਸੀ।


