- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਰਗ ਸਮਾਰਟ ਸਕੂਲ ਵਿੱਚ ਅੱਜ ਤੋਂ ਖੇਡਾਂ ਸ਼ੁਰੂ ਕਰਵਾਈਆਂ
ਸ੍ਰੀ ਚਮਕੌਰ ਸਾਹਿਬ – ਅੱਜ ਸਥਾਨਕ ਸਾਰਗ ਸਮਾਰਟ ਸਕੂਲ ਵਿੱਚ ਖੇਡਾ ਸ਼ੁਰੂ ਕਰਵਾਈਆ ਗਈਆ। ਜਿਸ ਵਿੱਚ ਬੱਚਿਆ ਨੇ ਵੱਖ-ਵੱਖ ਦੌੜਾਂ ਅਤੇ ਖੇਡਾਂ ਵਿੱਚ ਭਾਗ ਲਿਆ। ਖੇਡਾਂ ਦੀ ਸ਼ੁਰੂਆਤ ਕਰਨ ਲਈ ਸਿੱਖ ਰਾਮਗੜ੍ਹੀਂਆਂ ਵਰਲਡ ਆਰਗਨਾਈਜੇਸ਼ਨ ਯੂ.ਕੇ. ਦੇ ਜਰਨਲ ਸਕੱਤਰ ਸ਼. ਧਰਮਜੀਤ ਸਿੰਘ ਘਟੌੜਾ ਜੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਬੱਚਿਆ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦਿਆ ਕਿਹਾ ਕਿ ਬੱਚਿਆ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾ ਨਾਲ ਵੀ ਜੋੜਨਾਂ ਚਾਹੀਦਾ ਹੈ। ਸਾਰਗ ਸਮਾਰਟ ਸਕੂਲ ਦੇ ਇਹ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ ਜੋ ਕਿ ਇਹ ਬੱਚਿਆ ਦੇ ਵਿਕਾਸ ਲਈ ਵੱਖ-ਵੱਖ ਗਤੀਵਿਧੀਆ ਸਮੇ-ਸਮੇ ਨਾਲ ਕਰਵਾਉਦੇ ਰਹਿੰਦੇ ਹਨ। ਖੇਡਾਂ ਨਾਲ ਹੀ ਬੱਚਿਆ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਸਕੂਲ ਦੇ ਪ੍ਰਬੰਧਕ ਸ. ਅਮਰਜੀਤ ਸਿੰਘ ਕਲਸੀ ਨੇ ਆਏ ਹੋਏ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਰਾਜਿੰਦਰ ਕੌਰ, ਮੈਡਮ ਈਜਾ ਵੇਲਾ, ਮੈਡਮ ਪਰਨੀਤ ਕੌਰ,ਪਰਮਿੰਦਰ ਕੌਰ,ਹਰਜਿੰਦਰ ਕੌਰ ਆਦਿ ਹਾਜ਼ਰ ਸਨ।


