- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਰਾ ਵਿੱਦਿਅਕ ਢਾਂਚਾ ਦਰੁਸਤ ਕਰਨ ਦੀ ਲੋੜ: ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਦੇਸ਼ ’ਚ ਸਾਰਾ ਸਿੱਖਿਆ ਢਾਂਚਾ ਦਰੁਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੱਖ ਵੱਖ ਕੋਰਸਾਂ ’ਚ ਦਾਖਲਾ ਲੈਣ ਸਮੇਂ ਤਣਾਅ ਦਾ ਸਾਹਮਣਾ ਨਾ ਕਰਨਾ ਪਵੇ। ਸਿਖਰਲੀ ਅਦਾਲਤ ਨੇ ਮਹਾਰਾਸ਼ਟਰ ’ਚ 2019-20 ਦਰਮਿਆਨ ਮੈਡੀਕਲ ਤੇ ਡੈਂਟਲ ਕੋਰਸਾਂ ਦਾਖਲੇ ਲਈ ਬਣੀ ਦੁਬਿਧਾ ਸਬੰਧੀ ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ। ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਐੱਮਆਰ ਸ਼ਾਹ ’ਤੇ ਆਧਾਰਤ ਵਕੇਸ਼ਨ ਬੈਂਚ ਨੇ ਮਹਾਰਾਸ਼ਟਰ ਮੈਡੀਕਲ ਦਾਖਲਿਆਂ ਸਬੰਧੀ ਮਾਮਲੇ ’ਚ ਸੁਣਵਾਈ ਦੌਰਾਨ ਕਿਹਾ, ‘ਸਾਨੂੰ ਵਿਦਿਆਰਥੀਆਂ ਦੀ ਫਿਕਰ ਹੈ। ਅਜਿਹਾ ਹਰ ਸਾਲ ਹੁੰਦਾ ਹੈ ਅਤੇ ਵਿਦਿਆਰਥੀਆਂ ਦੇ ਦਿਮਾਗ ’ਚ ਮੈਡੀਕਲ ਜਾਂ ਹੋਰਨਾਂ ਕੋਰਸਾਂ ’ਚ ਦਾਖਲਾ ਲੈਣ ਲਈ ਦੁਬਿਧਾ ਬਣੀ ਰਹਿੰਦੀ ਹੈ।’ ਬੈਂਚ ਨੇ ਸਰਕਾਰਾਂ ਨੂੰ ਕਿਹਾ, ‘ਤੁਸੀਂ ਸਾਰਾ ਵਿੱਦਿਅਕ ਢਾਂਚਾ ਦਰੁਸਤ ਕਿਉਂ ਨਹੀਂ ਕਰਦੇ? ਕਿਉਂ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਤੇ ਤਣਾਅ ਹੁੰਦਾ ਹੈ?’ ਉਨ੍ਹਾਂ ਕਿਹਾ, ‘ਅਸੀਂ ਸੂਬਿਆਂ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਕਹਿੰਦੇ ਹਾਂ ਕਿ ਵਿਦਿਆਰਥੀਆਂ ਦੀ ਅਪੀਲ ’ਤੇ ਧਿਆਨ ਦਿੱਤਾ ਜਾਵੇ ਕਿਉਂਕਿ ਦਾਖਲੇ ਬਾਰੇ ਬਣੀ ਅਨਿਸ਼ਚਤਤਾ ਕਾਰਨ ਵਿਦਿਆਰਥੀ ਦਾ ਜੀਵਨ ਬਰਬਾਦ ਹੋ ਸਕਦਾ ਹੈ।’


