- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਰੇ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਕੌਮੀ ਮੰਚ ਸਮੇਂ ਦੀ ਲੋੜ: ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਤੇ ਉਡੀਸ਼ਾ ਦੇ ਸਹਿਕਾਰਤਾ ਮੰਤਰੀਆਂ ਨੇ ਕਿਸਾਨੀ ਨੂੰ ਬਚਾਉਣ ਲਈ ਸਹਿਕਾਰਤਾ ਲਹਿਰ ਮਜ਼ਬੂਤ ਕਰਨ ਦੀ ਕੀਤੀ ਵਕਾਲਤ
ਚੰਡੀਗੜ – ”ਸਹਿਕਾਰਤਾ ਖੇਤਰ ਵਿੱਚ ਦੇਸ਼ ਭਰ ਦੇ ਸੂਬਿਆਂ ਲਈ ਮਾਲੀਏ ਦਾ ਮੁੱਖ ਸ੍ਰੋਤ ਬਣਨ ਦੀ ਵਧੇਰੇ ਸਮਰੱਥਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਮੂਹ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਰਸਮੀ ਅਤੇ ਗੈਰ ਰਸਮੀ ਮੰਚ ਬਣਾਉਣਾ ਬੇਹੱਦ ਜ਼ਰੂਰੀ ਹੈ ਜਿੱਥੇ ਭਾਰਤ ਸਰਕਾਰ ਨੂੰ ਸਿਫ਼ਾਰਸ਼ਾਂ ਭੇਜਣ ਲਈ ਸੂਬੇ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ‘ਤੇ ਵਿਚਾਰ ਕੀਤਾ ਜਾ ਸਕੇ।” ਇਹ ਗੱਲ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਤਿੰਨ ਰੋਜ਼ਾ ਉਡੀਸ਼ਾ ਦੌਰੇ ਦੇ ਆਖਰੀ ਦਿਨ ਉਡੀਸ਼ਾ ਦੇ ਸਹਿਕਾਰਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਰਣਏਂਦਰ ਪ੍ਰਤਾਪ ਸਵੈਨ ਨਾਲ ਮੁਲਾਕਾਤ ਉਪਰੰਤ ਕਹੀ। ਸ੍ਰੀ ਸਵੈਨ ਨੇ ਸ. ਰੰਧਾਵਾ ਵੱਲੋਂ ਪੇਸ਼ ਕੀਤੇ ਇਸ ਪ੍ਰਸਤਾਵ ‘ਤੇ ਸਹਿਮਤੀ ਪ੍ਰਗਟਾਈ।ਸਹਿਕਾਰਤਾ ਮੰਤਰੀ ਦੀ ਅਗਵਾਈ ਵਿੱਚ ਇਸ ਵਫਦ ਨੇ ਉਡੀਸ਼ਾ ਸਟੇਟ ਕੋਆਪਰੇਟਿਵ ਬੈਂਕ, ਡੀ.ਸੀ.ਸੀ.ਬੀ. ਦੇ ਮੁੱਖ ਦਫ਼ਤਰ ਤੇ ਜ਼ਿਲਾ ਖੋਰਧਾ ‘ਚ ਇਸ ਦੀ ਮਹਿਲਾ ਬ੍ਰਾਂਚ ਅਤੇ ਸ਼ਿਸ਼ੂਪਾਲ ਗੜ ਵਿਖੇ ਪ੍ਰਾਇਮਰੀ ਐਗਰੀਕਲਚਰਲ ਕਰੈਡਿਟ ਸੋਸਾਇਟੀ (ਪੀ.ਏ.ਸੀ.ਐਸ.) ਦਾ ਦੌਰਾ ਕੀਤਾ ਉਥੋਂ ਦੇ ਕੰਪਿਊਟਰੀਕਰਨ ਸਿਸਟਮ ਦਾ ਅਧਿਐਨ ਕੀਤਾ। ਸ. ਰੰਧਾਵਾ ਨੇ ਇਸ ਫੇਰੀ ਦੌਰਾਨ ਉਡੀਸ਼ਾ ਦੀ ਕੋਰ ਬੈਂਕਿੰਗ ਸਲਿਊਸ਼ਨ ਸਿਸਟਮ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਲੈਣ ਲਈ ਉਨਾਂ ਸੁਸਾਇਟੀਆਂ ਦੇ ਸਕੱਤਰਾਂ ਅਤੇ ਵੱਖ-ਵੱਖ ਬੈਂਕਾਂ ਦੀਆਂ ਬਰਾਂਚਾਂ ਦੇ ਸੇਲਜ਼ਮੈਨਜ਼ ਨਾਲ ਗੱਲਬਾਤ ਕੀਤੀ।ਸ. ਰੰਧਾਵਾ ਵੱਲੋਂ ਪੰਜਾਬ ਸਰਕਾਰ ਦੇ ਸਹਿਕਾਰਤਾ ਖੇਤਰ ਵਿੱਚ ਚੁੱਕੇ ਨਿਵੇਕਲੇ ਕਦਮਾਂ ਬਾਰੇ ਜਾਣਕਾਰੀ ਦੇਣ ‘ਤੇ ਉਡੀਸ਼ਾ ਦੇ ਸਹਿਕਾਰਤਾ ਮੰਤਰੀ ਸ੍ਰੀ ਸਵੈਨ ਨੇ ਇਨਾਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨਾਂ ਮੰਨਿਆ ਕਿ ਕਿਸਾਨੀ ਅਤੇ ਪੇਂਡੂ ਖੇਤਰ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਸਹਿਕਾਰਤਾ ਲਹਿਰ ਨੂੰ ਮਜ਼ਬੂਤੀ ਨਾਲ ਖੜਾ ਕਰਨ ਦੀ ਲੋੜ ਹੈ। ਦੋਵਾਂ ਮੰਤਰੀਆਂ ਦੇ ਇਸ ਮਾਮਲੇ ‘ਤੇ ਇਕੋ ਰਾਏ ਸੀ ਕਿ ਸਹਿਕਾਰਤਾ ਖੇਤਰ ਕਿਸਾਨੀ ਦੀ ਰੀੜ ਦੀ ਹੱਡੀ ਜਿਸ ਨੂੰ ਮਜ਼ਬੂਤ ਕੀਤੇ ਬਿਨਾਂ ਕਿਸਾਨਾਂ ਦਾ ਫਾਇਦਾ ਸੰਭਵ ਨਹੀਂ ਅਤੇ ਕਿਸਾਨੀ ਦੀ ਮਜ਼ਬੂਤੀ ਹੀ ਦੇਸ਼ ਦੀ ਆਰਥਿਕਤਾ ਨੂੰ ਤਕੜਾ ਬਣਾ ਸਕਦੀ ਹੈ ਕਿਉਂਕਿ ਭਾਰਤ ਇਕ ਖੇਤੀ ਪ੍ਰਧਾਨ ਰਾਸ਼ਟਰ ਹੈ। ਮੀਟਿੰਗ ਦੌਰਾਨ ਦੋਵੇਂ ਮੰਤਰੀਆਂ ਨੇ ਓਡੀਸ਼ਾ ਦੇ ਸਟੇਟ ਕੋਆਪਰੇਟਿਵ ਬੈਂਕ ਤੇ ਸਹਿਕਾਰਤਾ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਸ. ਰੰਧਾਵਾ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਤਜਰਬਾ ਕਾਫ਼ੀ ਸਿੱਖਣਯੋਗ ਰਿਹਾ ਹੈ ਅਤੇ ਭਰੋਸਾ ਦਿਵਾਇਆ ਕਿ ਉਹ ਓਡੀਸ਼ਾ ਦੁਆਰਾ ਅਪਣਾਏ ਜਾ ਰਹੇ ਉੱਤਮ ਅਭਿਆਸਾਂ ਨੂੰ ਲਾਗੂ ਕਰਨਗੇ। ਸ. ਰੰਧਾਵਾ ਦੀ ਅਗਵਾਈ ਵਾਲੇ ਇਸ ਵਫ਼ਦ ਵਿੱਚ ਰਜਿਸਟਰਾਰ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ. ਐਸ.ਕੇ. ਬਾਤਿਸ਼, ਮੁੱਖ ਸੂਚਨਾ ਤਕਨਾਲੋਜੀ ਅਧਿਕਾਰੀ ਸ੍ਰੀ ਪੀ.ਐਮ.ਐਸ. ਮੱਲੀ, ਸੀਨੀਅਰ ਆਈ.ਟੀ. ਅਧਿਕਾਰੀ ਸ੍ਰੀ ਸੰਜੇ ਗੁਪਤਾ ਅਤੇ ਪੰਜਾਬ ਰਾਜ ਕੋਆਪਰੇਟਿਵ ਬੈਂਕ ਦੇ ਕੰਸਲਟੈਂਟ ਸ੍ਰੀ ਕੇ.ਐਸ. ਪਾਂਡੇ ਸ਼ਾਮਲ ਸਨ।


