- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਲ 2022 ਤਕ ਸੂਬੇ ਦੇ ਸਾਰੇ ਲੋਕਾਂ ਨੂੰ ਘਰ ਮਹੁੱਇਆ ਕਰਵਾਏ ਜਾਣਗੇ
ਚੰਡੀਗੜ – ਹਰਿਆਣਾ ਰਿਹਾਇਸ਼ ਬੋਰਡ ਦੇ ਨਵੇਂ ਬਣੇ ਚੇਅਰਮੈਨ ਸੰਦੀਪ ਜੋਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਦੂਰਦਰਾੜੀ ਸੋਚ ਦੇ ਤਹਿਤ ਸਾਲ 2022 ਤਕ ਸੂਬੇ ਦੇ ਸਾਰੇ ਲੋਕਾਂ ਨੂੰ ਘਰ ਮਹੁੱਇਆ ਕਰਵਾਏ ਜਾਣਗੇ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਬੋਰਡ ਵੱਲੋਂ ਵਿਆਪਕ ਪੱਧਰ ‘ਤੇ ਕਦਮ ਚੁੱਕੇ ਜਾਣਗੇ| ਸ੍ਰੀ ਜੋਸ਼ੀ ਅੱਜ ਪੰਚਕੂਲਾ ਵਿਚ ਹਰਿਆਣਾ ਰਿਹਾਇਸ਼ ਬੋਰਡ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ| ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ਅਨੁਸਾਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਰਿਹਾਇਸ਼ ਮੁਹੱਇਆ ਕਰਵਾਉਣ ਲਈ ਕਾਰਵਾਈ ਵਿਚ ਤੇਜੀ ਲਿਆਈ ਜਾਵੇਗੀ| ਇਸ ਲਈ ਸੂਬੇ ਵਿਚ ਕੋਈ ਯੋਜਨਾਵਾਂ ਚਲਾ ਕੇ ਲੋਕਾਂ ਤੋਂ ਬਿਨੈ ਮੰਗੇ ਅਤੇ ਹੁਣ ਇੰਨਾਂ ਦੀ ਤਰੱਕੀ ਰਿਪੋਰਟ ਲੈ ਕੇ ਛੇਤੀ ਹੀ ਅਮਲੀਜਾਮਾ ਪਹਿਨਾਇਆ ਜਾਵੇਗਾ| ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਦੇ ਤਹਿਤ ਵੀ ਲੋਕਾਂ ਨੂੰ ਘਰ ਮਹੁੱਇਆ ਕਰਵਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ| ਉਨਾਂ ਕਿਹਾ ਕਿ ਉਹ ਹਰਿਆਣਾ ਰਿਹਾਇਸ਼ ਬੋਰਡ ਨੂੰ ਮੁਨਾਫੇ ਵਿਚ ਲੈ ਜਾਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪੂਰੀ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਕੰਮ ਕਰਨਗੇ ਅਤੇ ਰਿਹਾਇਸ਼ ਬੋਰਡ ਨੂੰ ਲੋਕਾਂ ਦੀ ਉਮੀਦਾਂ ਤੇ ਆਸ਼ਾਵਾਂ ਅਨੁਸਾਰ ਅੱਗੇ ਵੱਧਾਉਣ ਦੇ ਨਾਲ-ਨਾਲ ਖਰਾ ਉਤਰਨ ਦੇ ਯਤਨ ਕੀਤੇ ਜਾਣਗੇ| ਉਨਾਂ ਦਸਿਆ ਕਿ ਮੌਜ਼ੂਦਾ ਸਰਕਾਰ ਦੇ ਯਤਨਾਂ ਨਾਲ ਹਰਿਆਣਾ ਰਿਹਾਇਸ਼ ਬੋਰਡ ਨੂੰ 7 ਕਰੋੜ ਰੁਪਏ ਤੋਂ ਲੈ ਕੇ 150 ਕਰੋੜ ਰੁਪਏ ਤਕ ਲਾਭ ਦਿਵਾਉਣ ਦੇ ਕੰਮ ਕੀਤੇ ਹਨ| ਇਸ ਲਈ ਮੁੱਖ ਮੰਤਰੀ ਤੇ ਬੋਰਡ ਦੇ ਅਹੁੱਦੇਦਾਰ ਵਧਾਈ ਦੇ ਪਾਤਰ ਹਨ|


