- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ
ਚੰਡੀਗੜ – ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮਾਂ ਕਰਾਏ ਹਨ। ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨਾਂ ਵਿੱਚੋਂ ਇਕ ਟਿਕਟ (ਏ-316460) ਸੁਮਨ ਨੇ ਖਰੀਦੀ ਸੀ। ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ। ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ‘ਪੰਜਾਬ ਰਾਜ ਰਾਖੀ ਬੰਪਰ-2019’ ਵੀ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬਧ ਹਨ। ਉਨਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ, 2019 ਨੂੰ ਕੱਢਿਆ ਜਾਵੇਗਾ।


