- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਆਸਤ ਤੋਂ ਸੇਵਾਮੁਕਤ ਹੋਣਾ ਚਾਹੁੰਦੀ ਹੈ ਸ਼ੇਖ ਹਸੀਨਾ
ਢਾਕਾ – ਇੱਕ ਮਹੀਨਾ ਪਹਿਲਾਂ ਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੰਕੇਤ ਦਿੱਤਾ ਹੈ ਕਿ ਉਹ ਆਪਣਾ ਮੌਜੂਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣਾ ਚਾਹੁੰਦੀ ਹੈ ਤਾਂ ਜੋ ਨੌਜਵਾਨ ਆਗੂਆਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਉਹ ਇਸ ਸਮੇਂ ਦੇਸ਼ ਵਿੱਚ ਸਭ ਤੋਂ ਲੰਮਾ ਸਮਾਂ ਸਿਆਸੀ ਸੇਵਾਵਾਂ ਨਿਭਾਉਣ ਵਾਲੀ ਆਗੂ ਹੈ। ਇਕ ਇੰਟਰਵਿਊ ਦੌਰਾਨ 71 ਸਾਲਾ ਹਸੀਨਾ ਨੇ ਕਿਹਾ ਕਿ ਉਹ ਆਪਣਾ ਇਹ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਮਗਰੋਂ ਸੇਵਾਮੁਕਤ ਹੋ ਜਾਣਾ ਚਾਹੁੰਦੀ ਹੈ। ਉਨ੍ਹਾਂ ਪਿਛਲੇ ਮਹੀਨੇ ਹੀ ਆਪਣੇ ਦਫ਼ਤਰ ਦਾ ਕਾਰਜਭਾਰ ਸੰਭਾਲਿਆ ਹੈ ਤੇ ਉਹ ਚੌਥੀ ਵਾਰ ਦੇਸ਼ ਦੀ ਪ੍ਰਧਾਨ ਮੰਤਰੀ ਬਣੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਸ ਸਮੇਂ ਬਾਅਦ ਆਰਾਮ ਕਰਨਾ ਚਾਹੀਦਾ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ।


