- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਖਿਅਤ ਸੀਵਰਮੈਨ ਹੀ ਸੀਵਰੇਜਾਂ ਦੀ ਸਫਾਈ ਕਰਨਗੇ – ਮੁੱਖ ਮੰਤਰੀ
ਚੰਡੀਗੜ – ਹਰਿਆਣਾ ਵਿਚ ਸੀਵਰੇਜ ਦੀ ਸਫ਼ਾਈ ਲਈ ਪ੍ਰਮਾਣਿਤ, ਸਿਖਲਾਈ ਪ੍ਰਾਪਤ ਅਤੇ ਲਾਇਸੈਂਸਸ਼ਦਾ ਸੀਵਰਮੈਨ ਹੀ ਸੀਵਰੇਜ ਦੀ ਸਫ਼ਾਈ ਲਈ ਸੀਵਰੇਜ ਦੇ ਅੰਦਰ ਜਾਵੇਗਾ ਅਤੇ ਜੇ ਕਿਸੇ ਸਫ਼ਾਈ ਕਰਮਚਾਰੀ ਦੇ ਕੋਲ ਸੀਵਰੇਜ ਦੀ ਸਫ਼ਾਈ ਨਾਲ ਸਬੰਧਿਤ ਸਿਖਲਾਈ ਜਾਂ ਲਾਇਸੈਂਸ ਨਹੀਂ ਹੈ ਅਤੇ ਉਹ ਸੀਵਰੇਜ ਦੀ ਸਫ਼ਾਈ ਲਈ ਅੰਦਰ ਆਉਂਦਾ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ| ਇਸ ਤੋਂ ਇਲਾਵਾ, ਰਾਜ ਦੇ ਹਰੇਕ ਜਿਲਾ ਮੁੱਖ ਦਫ਼ਤਰ ਪੱਧਰ ‘ਤੇ ਪੁਲਿਸ ਵਿਭਾਗ ਦੀ ਸਹਾਇਤਾ ਨਾਲ ਸ਼ਹਿਰਾਂ ਵਿਚ ਸੀ.ਸੀ.ਟੀ.ਵੀ ਕੈਮਰੇ ਵੀ ਸਥਾਪਿਤ ਕੀਤੇ ਜਾਣਗੇ ਜਿਸ ਨੂੰ ਕਮਾਂਡ ਸੈਂਟਰ ਨਾਲ ਜੋੜਿਆ ਜਾਵੇਗਾ|ਇਹ ਆਦੇਸ਼ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਨਾਲ ਸਬੰਧਿਤ ਮੁੱਖ ਮੰਤਰੀ ਐਲਾਨਾਂ ਦੇ ਸਬੰਧ ਵਿਚ ਆਯੋਜਿਤ ਇਕ ਸਮੀਖਿਆ ਮੀਟਿੰਗ ਵਿਚ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ|ਮੀਟਿੰਗ ਵਿਚ ਮੁੱਖ ਮੰਤਰੀ ਨੂੰ ਦਸਿਆ ਗਿਆ ਕਿ ਗੁਰੂਗ੍ਰਾਮ, ਫ਼ਰੀਦਾਬਾਦ ਅਤੇ ਕਰਨਾਲ, ਜਿੰਨਾਂ ਨੂੰ ਸਮਾਰਟ ਸਿਟੀ ਬਣਾਇਆ ਜਾ ਰਿਹਾ ਹੈ, ਵਿਚ ਸੀ.ਸੀ.ਟੀ.ਵੀ. ਕੈਮਰੇ ਸਥਾਪਿਤ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ ਅਤੇ ਗੁਰੂਗ੍ਰਾਮ ਵਿਚ ਇਕ ਕਮਾਂਡ ਸੈਂਟਰ ਵੀ ਬਣਾਇਆ ਜਾ ਰਿਹਾ ਹੈ ਜੋ ਸ਼ਹਿਰ ਦੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਨਾਲ ਜੁੜਿਆ ਹੋਵੇਗਾ| ਇਸ ‘ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਇਕ ਮੀਟਿੰਗ ਕਰ ਕੇ ਇਸ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਾਉਣ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ| ਇਸ ਤੋਂ ਇਲਾਵਾ, ਮੀਟਿੱਗ ਵਿਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਤਕ ਕੇਂਦਰਾਂ ਦੇ ਨਿਰਮਾਣ ‘ਤੇ ਆਮ ਮਾਪਦੰਡ ਅਪਣਾਏ ਜਾਣ ਤਾਂ ਜੋ ਆਮ ਜਨਤਾ ਉੁਨਾਂ ਦੀ ਵਰਤਂ ਕਰ ਸਕੇ|ਮੀਟਿੰਗ ਵਿਚ ਮੁੱਖ ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਦਿੱਤੀ ਗਈ ਧਨਰਾਸ਼ੀ ਜੇ ਲੰਬੇ ਸਮੇਂ ਤਕ ਖਰਚ ਨਹੀਂ ਕੀਤੀ ਜਾਂਦੀ ਤਾਂ ਉਸ ਨੂੰ ਵਾਪਸ ਜਾਂ ਕਿਸ ਹੋਰ ਯੋਜਨਾ ਵਿਚ ਖਰਚ ਕਰਨ ਦਾ ਕੋਈ ਹੋਰ ਪ੍ਰਾਵਧਾਨ ਕੱਢਣ| ਮੁੱਖ ਮੰਤਰੀ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਵਿਚ ਤੇਜੀ ਲਿਆਈ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਸਹੂਲਤ ਪ੍ਰਾਪਤ ਹੋ ਸਕੇ|ਮੀਟਿੰਗ ਵਿਚ ਦਸਿਆ ਗਿਆ ਕਿ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੀ ਨਵੰਬਰ, 2014 ਤੋਂ ਦਸੰਬਰ, 2017 ਤਕ ਕੁੱਲ 83 ਮੁੱਖ ਮੰਤਰੀ ਐਲਾਨ ਕੀਤੇ ਗਏ ਹਨ| ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ ਵਿਚ ਚੱਲ ਰਹੀ ਵਿਕਾਸਾਤਮਕ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ|ਮੀਟਿੰਗ ਵਿਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਕਵਿਤਾ ਜੈਨ, ਮੁੱਖ ਸਕੱਤਰ ਡੀ.ਐਸ.ਢੇਸੀ, ਮੁੱਖ ਮੰਤਰੀ ਕੰਮਾਂ ਦੇ ਲਾਗੂ ਕਰਨ ਨਾਲ ਜੁੜੇ ਅਧਿਕਾਰੀ ਤੇ ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਸੀ. ਗੁਪਤਾ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਸ਼ਹਿਰੀ ਸਥਾਨਕ ਵਿਭਾਗ ਦੇ ਪ੍ਰਧਾਨ ਸਕੱਤਰ ਆਨੰਦ ਮੋਹਨ ਸ਼ਰਣ, ਸ਼ਹਿਰੀ ਸਥਾਨਕ ਵਿਭਾਗ ਦੇ ਮਹਾਨਿਦੇਸ਼ਕ ਸ਼ੇਖਰ ਵਿਦਿਆਰਥੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ|


