- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਟੀ ਪੁਲਿਸ ਮੋਰਿੰਡਾ ਨੂੰ ਵੱਡੀ ਸਫ਼ਲਤਾ, 31 ਕਿੱਲੋ ਗਾਂਜੇ ਸਮੇਤ 1 ਕਾਬੂ
ਮੋਰਿੰਡਾ – ਜ਼ਿਲ੍ਹਾ ਪੁਲਿਸ ਮੁੱਖੀ ਰੂਪਨਗਰ ਸਵੱਪਨ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਟੀ ਪੁਲਿਸ ਥਾਣਾ ਮੋਰਿੰਡਾ ਵੱਲੋਂ ਨਸਿੰਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰੀ ਆਇਆ ਜਦੋਂ ਨਵਰੀਤ ਸਿੰਘ ਵਿਰਕ ਡੀ.ਐਸ.ਪੀ. ਸ਼੍ਰੀ ਚਮਕੌਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਟੀ ਪੁਲਿਸ ਥਾਣਾ ਮੋਰਿੰਡਾ ਦੇ ਏ.ਐਸ.ਆਈ. ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇੱਕ ਵਿਅਕਤੀ ਨੂੰ 31 ਕਿੱਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸਿਟੀ ਪੁਲਿਸ ਥਾਣਾ ਮੋਰਿੰਡਾ ਵਿੱਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਨਵਰੀਤ ਸਿੰਘ ਵਿਰਕ ਡੀ.ਐਸ.ਪੀ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਏ.ਐਸ.ਆਈ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸਰਹਿੰਦ ਚੌਕ ’ਤੇ ਲਗਾਏ ਨਾਕੇ ਦੌਰਾਨ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਇੱਕ ਵਿਅਕਤੀ ਨਿਊ ਰੇਲਵੇ ਸਟੇਸ਼ਨ ਅੰਡਰਬ੍ਰਿਜ ਥੱਲੇ 31 ਕਿਲੋ ਗਾਂਜੇ ਸਮੇਤ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਹੈ। ਜਿਸ ਬਾਰੇ ਏ.ਐਸ.ਆਈ ਨਰਿੰਦਰ ਸਿੰਘ ਨੇ ਪੁਲਿਸ ਥਾਣਾ ਸਿਟੀ ਮੋਰਿੰਡਾ ਮੁੱਖੀ ਹਰਕੀਰਤ ਸਿੰਘ ਨੂੰ ਸੂਚਨਾ ਦਿੱਤੀ। ਇਸੇ ਦੋਰਾਨ ਡੀ.ਐਸ.ਪੀ ਨਵਰੀਤ ਸਿੰਘ ਵਿਰਕ ਵੀ ਮੋਕੇ ’ਤੇ ਪਹੁੰਚੇ ਅਤੇ ਵਿਅਕਤੀ ਕੋਲੋ ਇੱਕ ਥੈਲਾ ਬਰਾਮਦ ਕੀਤਾ ਜਿਸ ਵਿੱਚ ਕਿਲੋ ਕਿੱਲੋ ਦੇ 31 ਪੈਕਿਟ ਗਾਂਜਾ ਸੀ। ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਧਰਮਪਾਲ ਸਿੰਘ ਪੁੱਤਰ ਉੱਜਲ ਸਿੰਘ ਵਾਸੀ ਬੈਕੁੰਠਪੁਰ ਜਿਲ੍ਹਾ ਕੋਰਿਆ (ਛੱਤੀਸਗੜ) ਵੱਜੋਂ ਹੋਈ ਹੈ। ਜਿਸਤੇ ਮੋਰਿੰਡਾ ਪੁਲਿਸ ਨੇ ਉਕਤ ਵਿਅਕਤੀ ਨੂੰ ਹਿਰਾਸਤ ’ਚ ਲੈ ਕੇ ਥਾਣਾ ਮੋਰਿੰਡਾ ਵਿੱਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸੁਰੂ ਕਰ ਦਿੱਤੀ। ਡੀ.ਐਸ.ਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਗਿਫ੍ਰਤਾਰ ਕੀਤੇ ਵਿਅਕਤੀ ਨੇ ਮੁੱਢਲੀ ਤਫ਼ਤੀਸ ’ਚ ਦੱਸਿਆ ਕਿ ਉਸਨੇ ਇਹ ਗਾਂਜਾ ਦਿੱਲੀ ਤੋ ਲਿਆ ਕੇ ਅੱਗੇ ਲੁਧਿਆਣੇ ਸਪਲਾਈ ਕਰਨਾ ਸੀ।


