- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ
ਚੰਡੀਗੜ੍ਹ – ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟ ਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ।ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ।


