- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ
ਚੰਡੀਗੜ੍ਹ – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਆਨਲਾਈਨ ਮੁਕੰਮਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਾਂ ਤੋਂ ਅਰਜ਼ੀਆਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ 106 ਮਾਮਲਿਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਬਾਕੀ ਮਾਮਲਿਆਂ ਵਿੱਚ ਨਿਯੁਕਤੀ ਪੱਤਰ ਜਲਦੀ ਭੇਜ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁੱਲ 106 ਵਿਚੋਂ 3 ਮਾਸਟਰ ਕੇਡਰ, 2 ਈਟੀਟੀ ਅਧਿਆਪਕਾਂ, 12 ਕਲਰਕਾਂ, 1 ਲਾਇਬ੍ਰੇਰੀ ਰੀਸਟੋਰਰ ਅਤੇ 88 ਦਰਜ਼ਾ-4 ਦੀਆਂ ਅਸਾਮੀਆਂ ਸਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਅੱਗੇ ਕਿਹਾ, “ਤੁਹਾਡੀ ਪਹਿਲੀ ਜ਼ਿੰਮੇਵਾਰੀ ਆਪਣੇ ਪਰਿਵਾਰ ਦੀਆਂ ਵਿੱਤੀ ਜ਼ਰੂਰਤਾਂ ਪੂਰਾ ਕਰਨਾ ਅਤੇ ਆਪਣੇ ਵਿਭਾਗ ਪ੍ਰਤੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਹੈ।” ਉਹਨਾਂ ਅੱਗੇ ਕਿਹਾ ਕਿ ਇਹ ਮੁੱਢਲਾ ਮੰਚ ਹੈ ਅਤੇ ਤੁਸੀਂ ਆਪਣੀ ਸਮਰਥਾ ਅਤੇ ਸਖਤ ਮਿਹਨਤ ਨਾਲ ਭਵਿੱਖ ਵਿੱਚ ਹੋਰ ਮੌਕੇ ਪ੍ਰਾਪਤ ਕਰ ਸਕਦੇ ਹੋ।ਇਸ ਮੌਕੇ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤਪਾਲ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਯੋਗਰਾਜ ਵੀ ਮੌਜੂਦ ਸਨ।


