- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਧੂ ਤੇ ਸਾਇਨਾ ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚ
ਸੀਨੀਅਰ ਭਾਰਤੀ ਸ਼ਟਲਰ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨੇ ਅੱਜ ਇੱਥੇ ਜਿੱਤ ਦਰਜ ਕਰਦਿਆਂ ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ, ਪਰ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸਾਹਮਣਾ ਕਰਨਾ ਪਿਆ।ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਦੀ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਨੇ ਜਾਪਾਨ ਦੀ ਤਾਕਾਹਾਸ਼ੀ ਸਯਾਕਾ ਨੂੰ ਸਿੱਧੇ ਗੇਮ ਵਿੱਚ ਹਰਾਇਆ। ਸਿੰਧੂ ਨੇ ਸ਼ੁਰੂ ਤੋਂ ਹੀ ਦਬਦਬਾ ਬਣਾਇਆ ਹੋਇਆ ਸੀ ਅਤੇ ਉਸ ਨੇ ਸਿਰਫ਼ 28 ਮਿੰਟ ਵਿੱਚ 21-14, 21-7 ਨਾਲ ਜਿੱਤ ਹਾਸਲ ਕੀਤੀ। ਚੌਥਾ ਦਰਜਾ ਪ੍ਰਾਪਤ ਇਹ ਭਾਰਤੀ ਖਿਡਾਰਨ ਹੁਣ ਅਗਲੇ ਗੇੜ ਵਿੱਚ ਇੰਡੋਨੇਸ਼ੀਆ ਦੀ ਚੋਈਰੂਨਿਸਾ ਨਾਲ ਭਿੜੇਗੀ। ਦੁਨੀਆ ਦੀ ਨੌਂਵੇਂ ਨੰਬਰ ਦੀ ਖਿਡਾਰਨ ਸਾਇਨਾ ਨੂੰ ਹਾਲਾਂਕਿ ਚੀਨ ਦੀ ਹਾਨ ਯੁਏ ਨੂੰ ਪਛਾੜਣ ਵਿੱਚ ਥੋੜ੍ਹਾ ਪਸੀਨਾ ਵਹਾਉਣਾ ਪਿਆ।ਸੱਤਵਾਂ ਦਰਜਾ ਪ੍ਰਾਪਤ ਭਾਰਤੀ ਨੇ ਪਹਿਲਾ ਗੇਮ ਗੁਆਉਣ ਮਗਰੋਂ ਮਜ਼ਬੂਤੀ ਨਾਲ ਵਾਪਸੀ ਕਰਦਿਆਂ 12-21, 21-11, 21-17 ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਲੰਡਨ ਓਲੰਪਿਕ ਦੀ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਸਾਇਨਾ ਹੁਣ ਦੱਖਣੀ ਕੋਰੀਆ ਦੀ ਕਿਮ ਗਾ ਯੁਨ ਨਾਲ ਭਿੜੇਗੀ।


