- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਦੇਵ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ
ਮਖੂ – ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਨਾਲ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਰਾਣਾ ਬਾਹਰਵਾਲੀ, ਡਾ. ਜਗੀਰ ਸਿੰਘ ਮੱਲ੍ਹੀ ਸਰਪੰਚ, ਤਰਸੇਮ ਸਿੰਘ ਲਾਲੀ ਜੀਕੇ, ਤਾਰਾ ਸਿੰਘ ਜੀਡੀ ਮਖੂ, ਗਿਆਨੀ ਗੁਰਨਾਮ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ ਦੀਪਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਕੇ ਸਿੱਖਾਂ ਦੀਆਂ ਭਾਵਾਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤਰ੍ਹਾਂ ਦੇ ਗਲਤ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਨੂੰਨ ਬਣਨੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਕੋਈ ਵੀ ਇਸ ਤਰ੍ਹਾਂ ਦੇ ਗਲਤ ਪ੍ਰਚਾਰ ਕਰਕੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਏ। ਉਕਤ ਆਗੂਆਂ ਨੇ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸ਼ਾਨ ਅਤੇ ਸਰਵਉੱਚ ਅਦਾਲਤ ਨੂੰ ਅਪੀਲ ਕੀਤੀ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਪਾਲ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਹੋਰ ਕੋਈ ਵੀ ਇਸ ਤਰ੍ਹਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ।


