- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਤੇ ਸਿਹਤ ਦੇ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਸੋਨੀ
ਸਿੱਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਕੀਤਾ ਦੌਰਾ
ਫ਼ਤਹਿਗੜ੍ਹ ਸਾਹਿਬ / ਚੰਡੀਗੜ੍ – ਪੰਜਾਬ ਵਿੱਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਜਿਸ ਦੇ ਸਾਰਥਕ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ। ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ ਅਤੇ ਇਨ੍ਹਾਂ ਦੋਹਾਂ ਖੇਤਰਾਂ ਦੇ ਵਿਕਾਸ ਲਈ ਕੈਪਟਨ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੈਗਰੋ ਇੰਡਸਟਰੀ ਵੱਡੀ ਪੱਧਰ ‘ਤੇ ਕੰਟਰੈਕਟ ਫਾਰਮਿੰਗ ਰਾਹੀਂ ਕਿਸਾਨਾਂ ਤੋਂ ਸਬਜ਼ੀਆਂ ਬਿਜਵਾ ਕੇ ਉਨ੍ਹਾਂ ਨੂੰ ਡੱਬਾਬੰਦ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਭੇਜਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਖੇਤੀਬਾੜੀ ‘ਤੇ ਅਧਾਰਤ ਹੋਰ ਵਧੇਰੇ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਬੜਾਵਾ ਦੇਵੇਗੀ ਜਿਸ ਨਾਲ ਜਿਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਲਾਹੇਵੰਦ ਭਾਅ ਮਿਲਣਗੇ ਉਥੇ ਹੀ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਸ਼੍ਰੀ ਸੋਨੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਕੋਇਲੇ ਨਾਲ ਚੱਲਣ ਵਾਲੀਆਂ ਸਾਰੀਆਂ ਰੋਲਿੰਗ ਮਿਲਾਂ ਨੂੰ ਆਉਂਦੇ 6 ਮਹੀਨਿਆਂ ਵਿੱਚ ਪੀ.ਐਨ.ਜੀ. ਗੈਸ ਨਾਲ ਜੋੜ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਤੋਂ ਵੱਧ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਰੋਪੜ ਦੀਆਂ ਉਦਯੋਗਿਕ ਇਕਾਈਆਂ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਪੀ.ਐਨ.ਜੀ. ਗੈਸ ਨਾਲ ਜੋੜਨ ਦੀ ਪਹਿਲ ਕਦਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਸੀਵਰੇਜ ਵਿਛਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਸਾਰੇ ਹੀ ਸ਼ਹਿਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣੇ ਵੀ ਯਕੀਨੀ ਬਣਾਏ ਜਾਣਗੇ। ਉਨ੍ਹਾਂ ਆਖਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲੀ ਕਿਸੇ ਵੀ ਸੰਸਥਾ ਜਾਂ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਉਦਯੋਗਾਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਯੰਤਰ ਲਗਾਉਣੇ ਯਕੀਨੀ ਬਣਾਉਣ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜਾਈ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਅਧਿਆਪਕ ਨੂੰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਬਿਜਲੀ ਦੀ ਬੱਚਤ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸੋਲਰ ਪਾਵਰ ਪਲਾਂਟ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗੀ ਅਤੇ ਜਿਥੇ ਕਿਧਰੇ ਅਧਿਆਪਕ ਕੰਮ ਵਾਲੇ ਦਿਨ ਧਰਨਿਆਂ ਵਿੱਚ ਜਾਣਗੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਸੁਆਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਅਧਿਆਪਕ ਭਰਤੀ ਕਰਨ ਦੇ ਨਾਲ-ਨਾਲ ਸੇਵਾਦਾਰ ਤੇ ਸਫਾਈ ਸੇਵਕ ਵੀ ਭਰਤੀ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਬਾਰਡਰ ਏਰੀਏ ਵਿੱਚ 80 ਫੀਸਦੀ ਸਕੂਲਾਂ ਦੀਆਂ ਖਾਲੀ ਅਸਾਮੀਆਂ ਭਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਬਾਕੀ ਅਸਾਮੀਆਂ ਵੀ ਭਰ ਦਿੱਤੀਆਂ ਜਾਣਗੀਆਂ। ਇਸ ਮੌਕੇ ਵਾਤਾਵਰਣ ਮੰਤਰੀ ਨੇ ਪੈਗਰੋ ਇੰਡਸਟਰੀ ਦੇ ਪਾਰਕ ਵਿੱਚ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਪੈਗਰੋ ਇੰਡਸਟਰੀ ਦੇ ਸੀ.ਈ.ਓ. ਸਰਤਾਜ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਇੰਡਸਟਰੀ ਵੱਲੋਂ 3500 ਏਕੜ ਰਕਬੇ ਵਿੱਚ ਕੰਟਰੈਕਟ ਫਾਰਮਿੰਗ ਕਰਵਾਈ ਜਾਂਦੀ ਹੈ ਅਤੇ ਕਿਸਾਨਾਂ ਸਾਲ ਵਿੱਚ ਤਿੰਨ ਫਸਲਾਂ ਦੀ ਪੈਦਾਵਾਰ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 5500 ਲੋੜਵੰਦਾਂ ਨੂੰ ਸਿੱਧੇ ਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ: ਐਸ.ਐਸ. ਮਰਵਾਹਾ, ਮੈਂਬਰ ਸਕੱਤਰ ਇੰਜ: ਕਰੁਨੇਸ਼ ਗਰਗ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਪੈਗਰੋ ਦੇ, ਵਾਤਾਵਰਣ ਇੰਜਨੀਅਰ ਸ਼੍ਰੀ ਆਰ.ਕੇ. ਨਈਅਰ, ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।


