- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ’ਤੇ 45 ਸਕੂਲਾਂ ਦੇ ਜਿਮਨੇਜੀਅਮ ਹਾਲਾਂ ਦੀ ਮੁਰੰਮਤ ਲਈ 2 ਕਰੋੜ 64 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਸੁਧਰਨ ਲਈ ਸੂਬੇ ਦੇ 45 ਸਕੂਲਾਂ ਵਾਸਤੇ 2 ਕਰੋੜ 64 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਤਾਂ ਜੋ ਸਕੂਲਾਂ ਵਿੱਚ ਨਵੇਂ ਉਭਰ ਰਹੇ ਖਿਡਾਰੀ ਵਧੀਆ ਤਰੀਕੇ ਨਾਲ ਆਪਣੀ ਪ੍ਰੈਕਟਿਸ ਜਾਰੀ ਰੱਖ ਸਕਣ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ 10 ਜ਼ਿਲ੍ਹਿਆਂ ਦੇ 45 ਸਕੂਲਾਂ ਦੇ ਜਿਮਨੇਜੀਅਮ ਹਾਲਾਂ ਦੀ ਮੁਰੰਮਤ ਲਈ 2, 64,50,113 ਰੁਪਏ ਜਾਰੀ ਕੀਤੇ ਗਏ ਹਨ। ਅੰਮਿ੍ਰਤਸਰ ਜ਼ਿਲ੍ਹੇ ਦੇ 6 ਸਕੂਲਾਂ ਲਈ 81,45,000 ਰੁਪਏ, ਫਾਜ਼ਿਲਕਾ ਦੇ ਦੋ ਸਕੂਲਾਂ ਲਈ 9,57,000 ਰੁਪਏ, ਫਿਰੋਜ਼ਪੁਰ ਦੇ 7 ਸਕੁਲਾਂ ਲਈ 52,02,113 ਰੁਪਏ, ਗੁਰਦਾਸਪੁਰ ਦੇ 4 ਸਕੂਲਾਂ ਲਈ 11,76,000 ਰੁਪਏ, ਹੁਸ਼ਿਆਰਪੁਰ ਦੇ 3 ਸਕੂਲਾਂ ਲਈ 17,50,000 ਰੁਪਏ, ਪਟਿਾਲਾ ਦੇ 2 ਸਕੂਲਾਂ ਲਈ 13,23,000 ਰੁਪਏ, ਪਠਾਨਕੋਟ ਦੇ 3 ਸਕੂਲਾਂ ਲਈ 13,70,000 ਰੁਪਏ, ਤਰਨ ਤਾਰਨ ਦੇ 8 ਸਕੂਲਾਂ ਲਈ 43,50,000, ਰੂਪ ਨਗਰ ਦੇ ਇੱਕ ਸਕੂਲ ਲਈ 7,77,000 ਰੁਪਏ, ਜਲੰਧਰ ਦੇ 9 ਸਕੂਲਾਂ ਲਈ 14,00,000 ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਜਿਮਨੇਜੀਅਮਾਂ ਦੀ ਮੁਰੰਮਤ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲਾਂ ਨੂੰ ਪੰਜ ਮੈਂਬਰੀ ਕਮੇਟੀ ਬਨਾਉਣ ਅਤੇ ਸਾਰਾ ਕਾਰਜ ਨਿਰਧਾਰਤ ਨਿਯਮਾਂ ਦੇ ਅਨੁਸਾਰ ਕਰਨ ਲਈ ਆਖਿਆ ਗਿਆ ਹੈ।ਇਸ ਦਾ ਉਦੇਸ਼ ਸਕੂਲੀ ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਵਧੀਆ ਮਹੌਲ ਦੇਣਾ ਹੈ ਤਾਂ ਜੋ ਉਹ ਖੇਡਾਂ ਵਿੱਚ ਆਪਣੀ ਕਾਰਗੁਜਾਰੀ ਨੂੰ ਸੁਧਾਰ ਸਕਣ।


