- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਮੰਤਰੀ ਨੇ ਹਿੰਦੀ ਅਤੇ ਅੰਗਰੇਜ਼ੀ ਦੇ 599 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ
ਤਰਸ ਦੇ ਆਧਾਰ ‘ਤੇ ਵੀ 27 ਉਮੀਦਵਾਰਾਂ ਨੂੰ ਮਿਲੇ ਨਿਯੁਕਤੀ ਪੱਤਰ
ਚੰਡੀਗੜ੍ਹ/ਐਸ.ਏ.ਐਸ. ਨਗਰ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਅੱਜ 3582 ਭਰਤੀ ਦੇ ਰਹਿੰਦੇ ਅੰਗਰੇਜ਼ੀ ਦੇ 257 ਅਤੇ ਹਿੰਦੀ ਦੇ 342 ਅਧਿਆਪਕਾਂ ਨੂੰ ਨਿਯੁਕਤੀ-ਕਮ-ਪੇਸ਼ਕਸ਼ ਪੱਤਰ ਵੰਡੇ। ਇਸ ਮੌਕੇ ਤਰਸ ਦੇ ਆਧਾਰ ਉਤੇ ਕਲਰਕ ਦੀਆਂ ਆਸਾਮੀਆਂ ਲਈ 6, ਲਾਇਬ੍ਰੇਰੀ ਰਿਸਟੋਰਰ ਦੀਆਂ ਆਸਾਮੀਆਂ ਲਈ 3, ਐਸ.ਐਲ.ਏ. 1 ਅਤੇ ਦਰਜਾ ਚਾਰ ਦੀਆਂ ਆਸਾਮੀਆਂ ਲਈ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ 3582 ਅਧਿਆਪਕਾਂ ਵਿੱਚੋਂ 2082 ਨੂੰ ਅੰਮ੍ਰਿਤਸਰ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਨਿਯੁਕਤੀ ਪੱਤਰ ਵੰਡੇ ਗਏ ਸਨ, ਜਦੋਂ ਕਿ ਅੰਗਰੇਜ਼ੀ ਤੇ ਹਿੰਦੀ ਵਿਸ਼ਿਆਂ ਦੇ ਅਧਿਆਪਕਾਂ ਦਾ ਮਾਮਲਾ ਅਦਾਲਤ ਵਿੱਚ ਚਲਾ ਗਿਆ ਸੀ। ਹੁਣ ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਬਾਕੀ ਰਹਿੰਦੇ ਅਧਿਆਪਕਾਂ ਨੂੰ ਅੱਜ ਮੁਹਾਲੀ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵੀ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨਿਆਂ ਦਾ ਰਾਹ ਛੱਡ ਕੇ ਗੱਲਬਾਤ ਦੀ ਮੇਜ਼ ਉਤੇ ਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ ਅਤੇ ਮੰਨ ਵੀ ਰਹੀ ਹੈ ਤਾਂ ਅਧਿਆਪਕਾਂ ਨੂੰ ਮੁਜ਼ਾਹਰਿਆਂ ਦੇ ਰਾਹ ਪੈਣ ਦੀ ਕੀ ਲੋੜ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਲੈਣ ਵਾਲੇ ਅਧਿਆਪਕ ਇਹ ਪ੍ਰਣ ਕਰਨ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇਣਗੇ ਤਾਂ ਜੋ ਸਾਡੇ ਬੱਚੇ ਮੁਕਾਬਲੇ ਦੇ ਇਸ ਯੁੱਗ ਵਿੱਚ ਕਾਮਯਾਬ ਹੋਣ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਅਮਲੇ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਕੁਮਾਰ ਗੋਇਲ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਅਤੇ ਸਿੱਖਿਆ ਵਿਭਾਗ ਦੇ ਹੋਰ ਉÎੱਚ ਅਧਿਕਾਰੀ ਹਾਜ਼ਰ ਸਨ।


