- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।ਉਨਾਂ ਆਪਣੇ ਸੋਗ ਸੁਨੇਹੇ ਵਿੱਚ ਕਿਹਾ ਕਿ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਸੈਕੰਡਰੀ ਪੱਧਰ ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਵਾਲੀ ਉੱਚ ਤਾਕਤੀ ਕਮੇਟੀ ਦੇ ਮੁਖੀ ਵਜੋਂ ਵਧੀਆ ਸੇਵਾਵਾਂ ਨਿਭਾਅ ਰਹੇ ਸਨ। ਉਨਾਂ ਕਿਹਾ ਕਿ ਉਘੇ ਸਿੱਖਿਆ ਸ਼ਾਸਤਰੀ ਡਾ. ਕਿਰਪਾਲ ਸਿੰਘ ਨੇ ਆਧੁਨਿਕ ਅਤੇ ਮੱਧਕਾਲੀ ਇਤਿਹਾਸ ਨੂੰ ਤੱਥਾਂ ਸਹਿਤ ਲਿਖਣ ਅਤੇ ਇਸ ਦੇ ਪਸਾਰ ਵਿਚ ਵਡਮੁੱਲਾ ਤੇ ਅਭੁੱਲ ਯੋਗਦਾਨ ਪਾਇਆ ਹੈ।ਸਿੱਖਿਆ ਮੰਤਰੀ ਨੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਡੂੰਘੀ ਹਮਦਰਦੀ ਜਤਾਉਂਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


