- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਇਤਿਹਾਸ ਰੀਸਰਚ ਬੋਰਡ ’ਚ ਸੇਵਾਦਾਰ ਬੀਬੀ ਬਲਬੀਰ ਕੌਰ ਹੋਏ ਸੇਵਾਮੁਕਤ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰਾਂ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਟਾਫ ਵੱਲੋਂ ਬੀਬੀ ਬਲਬੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। 1991 ਵਿਚ ਭਰਤੀ ਹੋਏ ਬੀਬੀ ਬਲਬੀਰ ਕੌਰ ਪਿਛਲੇ 9 ਸਾਲਾਂ ਤੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਦੀ ਸੇਵਾ ਸੰਭਾਲ ਦਾ ਕਾਰਜ ਕਰ ਰਹੇ ਸਨ। ਉਨ੍ਹਾਂ ਦੇ ਪਤੀ ਧਰਮੀ ਫੌਜੀ ਸ. ਬਲਵਿੰਦਰ ਸਿੰਘ ਨੇ 1984 ਦੌਰਾਨ ਭਾਰਤੀ ਫੌਜ ਵਿੱਚੋਂ ਬੈਰਕ ਛੱਡੀ ਸੀ ਅਤੇ ਉਨ੍ਹਾਂ ਨੇ ਉਮਰ ਕੈਦ ਵੀ ਕੱਟੀ। ਵਿਦਾਇਗੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੀਬੀ ਬਲਬੀਰ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਵੀ ਯਾਦ ਕੀਤਾ। ਡਾ. ਰੂਪ ਸਿੰਘ ਨੇ ਆਖਿਆ ਕਿ ਗੁਰੂ ਘਰ ਵਿਚ ਸੇਵਾ ਦਾ ਨਸੀਬ ਵਿਰਲਿਆਂ ਨੂੰ ਪ੍ਰਾਪਤ ਹੁੰਦਾ ਹੈ ਅਤੇ ਸੇਵਾ ਪੂਰੀ ਕਰਨ ਉਪਰੰਤ ਸੁਖਦ ਅਹਿਸਾਸ ਨਾਲ ਵਿਦਾਇਗੀ ਲੈਣੀ ਹੋਰ ਵੀ ਸੁਭਾਗੀ ਘੜੀ ਹੈ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ ਅਤੇ ਬੀਬੀ ਬਲਬੀਰ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰ ਡਾ. ਰਣਜੀਤ ਕੌਰ ਪੰਨਵਾਂ ਤੇ ਸ. ਅਰਮਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੀਬੀ ਬਲਬੀਰ ਕੌਰ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਡਾ. ਰਣਜੀਤ ਕੌਰ ਪੰਨਵਾਂ, ਸ. ਰਾਜਵਿੰਦਰ ਸਿੰਘ ਜੋਗਾ, ਸ. ਅਰਮਨਜੀਤ ਸਿੰਘ, ਸ. ਬਗੀਚਾ ਸਿੰਘ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਹਰਪ੍ਰੀਤ ਕੌਰ, ਸ. ਕਿਰਪਾਲ ਸਿੰਘ, ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ, ਸ. ਸੰਦੀਪ ਸਿੰਘ ਆਦਿ ਮੌਜੂਦ ਸਨ।


