- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ’ਤੇ ਹਮਲਾ ਕਰਨ ਵਾਲੇ ਅਮਰੀਕੀ ਨੂੰ ਕੈਦ
ਨਿਊਯਾਰਕ – ਅਮਰੀਕਾ ਦੇ ਸਿਆਟਲ ’ਚ ਪਿਛਲੇ ਸਾਲ ਭਾਰਤੀ ਮੂਲ ਦੇ 53 ਸਾਲਾ ਸਿਖ ਕੈਬ ਡਰਾਈਵਰ ’ਤੇ ਹਥੌੜੇ ਨਾਲ ਵਾਰ ਕਰਨ ਦੇ ਦੋਸ਼ ’ਚ ਅਮਰੀਕੀ ਨਾਗਰਿਕ ਨੂੰ 15 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। ਸਿਖ ਮਨੁਖੀ ਅਧਿਕਾਰ ਸਮੂਹ ‘ਦੀ ਸਿਖ ਕੋਲੀਜ਼ਨ’ ਮੁਤਾਬਕ ਰਾਰੀ ਬੈਨਸਨ ਨਾਂਅ ਦੇ ਅਮਰੀਕੀ ਨੇ ਦਸੰਬਰ, 2017 ਵਿਚ ਸਵਰਨ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ ਸੀ। ਬੈਨਸਨ ਨੇ ਸਿਆਟਲ ਦੀ ਅਦਾਲਤ ’ਚ ਸ਼ੁਕਰਵਾਰ ਨੂੰ ਹੀ ਆਪਣਾ ਜ਼ੁਰਮ ਕਬੂਲਿਆ ਹੈ। ਅਦਾਲਤ ਨੇ ਉਸ ਨੂੰ 15 ਮਹੀਨਿਆਂ ਲਈ ਜੇਲ੍ਹ ਭੇਜ ਦਿੱਤਾ ਹੈ। ‘ਦੀ ਸਿਖ ਕੋਲੀਜ਼ਨ’ ਮੁਤਾਬਕ ਸਵਰਨ ਸਿੰਘ ਬੈਨਸਨ ਤੇ ਉਸ ਦੀ ਮਾਂ ਨੂੰ ਉਨ੍ਹਾਂ ਦੇ ਘਰ ਛਡਣ ਜਾ ਰਿਹਾ ਸੀ। ਇਸੇ ਦੌਰਾਨ ਬੈਨਸਨ ਨੇ ਸਵਰਨ ਸਿੰਘ ’ਤੇ ਹਮਲਾ ਕਰ ਦਿਤਾ। ਬੈਨਸਨ ਸਵਰਨ ਸਿੰਘ ਨਾਲ ਦੀ ਸੀਟ ’ਤੇ ਬੈਠਾ ਸੀ। ਉਸ ਨੇ ਸਿੰਘ ਦਾ ਗਲਾ ਘੁਟਣ ਦੀ ਵੀ ਕੋਸ਼ਿਸ਼ ਕੀਤੀ ਤੇ ਉਸ ਦੀ ਪਗ ’ਤੇ ਵੀ ਵਾਰ ਕੀਤੇ ਸੀ।


