- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ
ਅੰਮ੍ਰਿਤਸਰ – ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਂਕ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਿਤ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਗੁਜਰਾਤ ਵਿਖੇ ਲਗਾਏ ਗਏ ਇਸ ਬੁੱਤ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਤੇ ਰੋਹ ਪੈਦਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਜਾਂਚ ਲਈ ਇਕ ਵਫ਼ਦ ਗੁਜਰਾਤ ਭੇਜਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਨੂੰ ਕੋਈ ਥਾਂ ਨਹੀਂ ਹੈ ਅਤੇ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਸਥਾਪਿਤ ਕਰਨੀਆਂ ਸਿੱਖ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਿੱਖ ਇਤਿਹਾਸ, ਸਿੱਖ ਮਾਨਤਾਵਾਂ, ਸਿੱਖ ਪ੍ਰੰਪਰਾਵਾਂ, ਰਵਾਇਤਾਂ ਅਤੇ ਸਿਧਾਂਤਾਂ ਨੂੰ ਰਲਗਡ ਕਰਨ ਦੀ ਕੋਝੀ ਚਾਲ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਭਾਰਤ ਸਮੇਤ ਪੂਰੇ ਵਿਸ਼ਵ ’ਚ ਘਟਗਿਣਤੀ ਸਿੱਖਾਂ ਦੀ ਹੋਂਦ ਹਸਤੀ, ਪਹਿਚਾਣ ਅਤੇ ਅਦੁੱਤੀ ਵਿਚਾਰਧਾਰਾ ’ਤੇ ਬਹੁ-ਦਿਸ਼ਾਵੀ ਹਮਲੇ ਕੀਤੇ ਜਾ ਰਹੇ ਹਨ। ਆਪਣੇ ਹੀ ਦੇਸ਼ ਅੰਦਰ ਹਰਿਦੁਆਰ, ਸਿੱਕਮ ਆਦਿ ਥਾਵਾਂ ‘ਤੇ ਇਤਿਹਾਸਕ ਗੁਰ-ਅਸਥਾਨਾਂ ਦੇ ਮਾਮਲੇ ਅਜੇ ਤੱਕ ਹੱਲ ਨਹੀਂ ਕੀਤੇ ਗਏ, ਜਦਕਿ ਹੁਣ ਇਕ ਵਾਰ ਫਿਰ ਗੁਰੂ ਸਾਹਿਬਾਨ ਦੀ ਮੂਰਤੀ ਸਥਾਪਿਤ ਕਰਕੇ ਸਿੱਖਾਂ ’ਤੇ ਸਿਧਾਂਤਕ ਵਾਰ ਕੀਤਾ ਗਿਆ। ਡਾ. ਰੂਪ ਸਿੰਘ ਨੇ ਆਖਿਆ ਕਿ ਸਿੱਖ ਕੇਵਲ ਇਕ ਅਕਾਲ ਪੁਰਖ ਦੀ ਹੀ ਅਰਾਧਨਾ ਕਰਦੇ ਹਨ ਅਤੇ ਬੁੱਤਾਂ ਦੀ ਪੂਜਾ ਸਿੱਖ ਰਹਿਣੀ ਦਾ ਹਿੱਸਾ ਨਹੀਂ। ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਤੋਂ ਅਗਵਾਈ ਪ੍ਰਾਪਤ ਕਰਦੇ ਹਨ, ਜਿਸ ਅੰਦਰ ਮੂਰਤੀ ਪੂਜਾ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਗੁਰੂ ਸਾਹਿਬਾਨ ਦੀਆਂ ਮੂਰਤੀਆਂ ਸਥਾਪਿਤ ਕਰਨ ਦਾ ਸਿੱਧਾ ਅਰਥ ਸਿੱਖਾਂ ਨੂੰ ਉਨ੍ਹਾਂ ਦੇ ਸਿਧਾਂਤ ਨਾਲੋਂ ਤੋੜਨਾ ਹੈ। ਸਿੱਖ ਕੌਮ ਨੂੰ ਅਜਿਹੇ ਹਮਲਿਆਂ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਅਜਿਹੇ ਹਮਲਿਆਂ ਪ੍ਰਤੀ ਜਾਗਰੂਕ ਕਰਨ ਲਈ ਜਥੇਬੰਦਕ ਰੂਪ ਅਖ਼ਤਿਆਰ ਕਰਨ। ਉਨ੍ਹਾਂ ਕਿਹਾ ਕਿ ਗੁਜਰਾਤ ਮਾਮਲੇ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਗੁਰੂ ਬਖ਼ਸ਼ੇ ਸਿਧਾਂਤਾਂ, ਪ੍ਰੰਪਰਾਵਾਂ ਤੇ ਇਤਿਹਾਸ ਦੀ ਰੌਸ਼ਨੀ ਵਿਚ ਕਾਰਵਾਈ ਕਰੇਗੀ।


