- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਨੌਜੁਆਨ ਨੂੰ ਹੈਲਮਟ ਨਾ ਪਹਿਨਣ ਕਾਰਨ ਸਾਈਕਲ ਦੌੜ ’ਚ ਬਾਹਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਠਿੰਡਾ ਪ੍ਰਸ਼ਾਸਨ ਦੀ ਇਕ ਮਹਿਲਾ ਅਫ਼ਸਰ ਵੱਲੋਂ ਇਕ ਸਿੱਖ ਨੌਜੁਆਨ ਨੂੰ ਸਾਈਕਲ ਦੌੜ ਵਿੱਚੋਂ ਹੈਲਮਟ ਨਾ ਪਹਿਨਣ ਕਾਰਨ ਬਾਹਰ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਥੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਕਿਸੇ ਵੀ ਤਰ੍ਹਾਂ ਦਾ ਟੋਪ (ਹੈਲਮਟ) ਪਹਿਨਣਾ ਸਿੱਖਾਂ ਲਈ ਧਾਰਮਿਕ ਤੌਰ ’ਤੇ ਮਨ੍ਹਾ ਹੈ ਅਤੇ ਬਠਿੰਡਾ ਵਿਖੇ ਸਾਈਕਲ ਦੌੜ ਦੌਰਾਨ ਸਿੱਖ ਨੌਜੁਆਨ ਬਲਪ੍ਰੀਤ ਸਿੰਘ ਨੂੰ ਹੈਲਮਟ ਨਾ ਪਹਿਨਣ ਕਾਰਨ ਸਾਈਕਲ ਦੌੜ ਵਿਚ ਭਾਗ ਲੈਣ ਤੋਂ ਮਨ੍ਹਾ ਕਰਨਾ ਉਸ ਦੇ ਧਾਰਮਿਕ ਹੱਕਾਂ ’ਤੇ ਸਿੱਧਾ ਵਾਰ ਹੈ। ਉਨ੍ਹਾਂ ਕਿਹਾ ਕਿ ਜਦੋਂ ਸਬੰਧਤ ਅਧਿਕਾਰੀ ਨੂੰ ਇਹ ਸਾਫ ਨਜ਼ਰ ਆ ਰਿਹਾ ਸੀ ਕਿ ਪ੍ਰਤੀਯੋਗੀ ਕੇਸਾਧਾਰੀ ਹੈ ਅਤੇ ਉਸ ਨੇ ਕੇਸਕੀ ਸਜਾਈ ਹੋਈ ਹੈ ਤਾਂ ਅਜਿਹੇ ਵਿਚ ਉਸ ਨੂੰ ਤੰਗ ਪ੍ਰੇਸ਼ਾਨ ਨਹੀਂ ਸੀ ਕਰਨਾ ਚਾਹੀਦਾ। ਮਹਿਲਾ ਅਧਿਕਾਰੀ ਦੀ ਇਸ ਹਰਕਤ ਨਾਲ ਸਿੱਖ ਨੌਜੁਆਨ ਬਲਪ੍ਰੀਤ ਸਿੰਘ ਨੂੰ ਮਾਨਸਿਕ ਤੌਰ ’ਤੇ ਡੂੰਘੀ ਠੇਸ ਪਹੁੰਚੀ ਹੈ ਜਿਸ ਲਈ ਸਿੱਧੇ ਤੌਰ ’ਤੇ ਸਬੰਧਤ ਅਧਿਕਾਰੀ ਜ਼ੁੰਮੇਵਾਰ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਨੌਜੁਆਨ ਨੂੰ ਹੈਲਮਟ ਰਹਿਤ ਹੋਣ ਕਾਰਨ ਸਾਈਕਲ ਦੌੜ ਵਿਚ ਬਾਹਰ ਕਰਨ ਵਾਲੇ ਜ਼ੁੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਕਿਤੇ ਵੀ ਅਜਿਹਾ ਨਾ ਵਾਪਰੇ ਇਸ ਲਈ ਵੀ ਸਪੱਸ਼ਟ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ ਜਾਣ।


