- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਧੂ ਦੇ ਬਿਆਨ ਨਾਲ ਹੋਇਆ ਪਾਰਟੀ ਦਾ ਨੁਕਸਾਨ : ਕੈਪਟਨ
ਚੰਡੀਗੜ੍ਹ- ਪੰਜਾਬ ਵਿੱਚ ਬੇਸ਼ੱਕ ਕਾਂਗਰਸ ਨੇ ਪਿਛਲੀ ਵਾਰ ਦੇ ਮੁਕਾਬਲੇ ਦੁੱਗਣੀਆਂ ਸੀਟਾਂ ਆਪਣੀ ਝੋਲੀ ਪਾ ਲਈਆਂ ਹਨ, ਪਰ ਵਿਰੋਧੀ ਪਾਰਟੀਆਂ ਅਕਾਲੀ-ਭਾਜਪਾ ਦੇ ਪ੍ਰਦਰਸ਼ਨ ਤੋਂ ਕਾਫ਼ੀ ਦੁਖੀ ਹੈ। ਕਾਂਗਰਸ ਨੂੰ ਕਈ ਮਹੱਤਵਪੂਰਨ ਸੀਟਾਂ ਜਿਵੇਂ ਬਠਿੰਡਾ, ਸੰਗਰੂਰ ਤੇ ਗੁਰਦਾਸਪੁਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੁਕਸਾਨ ਦਾ ਜ਼ਿੰਮੇਵਾਰ ਨਵਜੋਤ ਸਿੰਘ ਸਿੱਧੂ ਨੂੰ ਠਹਿਰਾਇਆ ਹੈ। ਕੈਪਟਨ ਨੇ ਸਿੱਧੂ ਦੀ ਬੋਲੀ ਤੇ ਉਨ੍ਹਾਂ ਦੇ ਕੰਮ ‘ਤੇ ਸਵਾਲ ਵੀ ਚੁੱਕੇ। ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਸਾਫ਼ ਹੋ ਗਿਆ ਹੈ ਕਿ ਕਾਂਗਰਸ ਆਪਣੇ ਮਿਸ਼ਨ 13 ਵਿੱਚ ਸਫ਼ਲ ਨਹੀਂ ਹੋਈ।।ਅਜਿਹੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਕਾਂਗਰਸ ਨੂੰ ਸ਼ਹਿਰੀ ਖੇਤਰ ਵਿੱਚ ਵੋਟਾਂ ਘੱਟ ਪਈਆਂ ਹਨ ਅਤੇ ਇਹ ਮਹਿਕਮਾ ਨਵਜੋਤ ਸਿੰਘ ਸਿੱਧੂ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਹਾਈਕਮਾਨ ਸਿੱਧੂ ‘ਤੇ ਆਖਰੀ ਫੈਸਲਾ ਲਵੇਗੀ। ਕੈਪਟਨ ਨੇ ਇਹ ਵੀ ਕਿਹਾ ਕਿ ਜੋ ਸਿੱਧੂ ਨੇ ਬਠਿੰਡਾ ਵਿੱਚ ਬੋਲਿਆ ਉਹ ਇੱਕ ਦਿਨ ਰੁੱਕ ਕੇ ਬੋਲ ਦਿੰਦੇ ਤਾਂ ਪਾਰਟੀ ਨੂੰ ਨੁਕਸਾਨ ਨਾ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਦੇ ਮਨ ਵਿੱਚ ਮੱਤਭੇਦ ਸਨ ਤਾਂ ਉਹ ਇੱਕ ਦਿਨ ਰੁੱਕ ਜਾਂਦੇ, ਉਸੇ ਦਿਨ ਕਿਉਂ ਬੋਲੇ। ਮੁੱਖ ਮੰਤਰੀ ਨੇ ਸਿੱਧੂ ਦੇ ਬੇਅਦਬੀਆਂ ਤੇ ਗੋਲੀਕਾਂਡਾਂ ਦੀ ਜਾਂਚ ਲਈ ਬਣਾਈ ਐਸਆਈਟੀ ਖ਼ਿਲਾਫ਼ ਕੀਤੀ ਬਿਆਨਬਾਜ਼ੀ ‘ਤੇ ਘੇਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਐਸਆਈਟੀ ਦੇ ਗਠਨ ਦਾ ਐਲਾਨ ਕੀਤਾ ਸੀ ਤਾਂ ਸਿੱਧੂ ਨੇ ਗੋਡਿਆਂ ਭਾਰ ਹੋ ਕੇ ਧੰਨਵਾਦ ਕੀਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਪਾਕਿਸਤਾਨ ਦੌਰੇ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫ਼ੌਜ ਮੁਖੀ ਨਾਲ ਦੋਸਤੀ ਭਾਰਤੀ ਲੋਕਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਜੋ ਸਾਡੇ ਜਵਾਨਾਂ ਨੂੰ ਮਾਰਦੇ ਹਨ ਅਸੀਂ ਉਨ੍ਹਾਂ ਨੂੰ ਜੱਫੀ ਨਹੀਂ ਪਾ ਸਕਦੇ। ਮੁੱਖ ਮੰਤਰੀ ਨੇ ਮਿਸ਼ਨ 13 ਦੇ ਸਵਾਲ ‘ਤੇ ਕਿਹਾ ਕਿ ਅਸੀਂ ਪਿਛਲੀ ਵਾਰ ਤਿੰਨ ‘ਤੇ ਸੀ ਅਤੇ ਅੱਜ 8 ਜਿੱਤੇ ਹਾਂ।


