- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ : ਕੈਪਟਨ
ਡੇਰਾ ਬਾਬਾ ਨਾਨਕ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦਾ ਫੈਸਲਾ ਉਸ ਦੇ ਸੋਚਣਾ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ ’ਤੇ ਉਥੇ ਜਾਣ ਬਾਰੇ ਨਹੀਂ ਸੋਚ ਸਕਦੇ। ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਕ ਫੌਜੀ ਹੋਣ ਦੇ ਨਾਤੇ ਉਹ ਮਾਸੂਮ ਲੋਕਾਂ ਦੀਆਂ ਹੱਤਿਆਵਾਂ ਨੂੰ ਸਹਿਣ ਨਹੀਂ ਕਰ ਸਕਦੇ। ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਭਾਰਤ ਸਰਕਾਰ ਵੱਲੋਂ ਆਪਣੇ ਵਜ਼ੀਰ ਭੇਜਣ ਦੇ ਫੈਸਲੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿਵੇਂ ਠੀਕ ਸਮਝਣ, ਉਞੇਂ ਕਰਨ।


