- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਧੂ ਨੇ ਪਾਕਿਸਤਾਨ ਜਾਣ ਲਈ ਕੈਪਟਨ ਅਤੇ ਵਿਦੇਸ਼ ਮੰਤਰੀ ਤੋਂ ਮੰਗੀ ਇਜਾਜ਼ਤ
ਨਵੀਂ ਦਿੱਲੀ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ ‘ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ‘ਚ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਪਾਕਿਸਤਾਨ ਜਾਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਾਲਿਟੀਕਲ ਕਲੀਅਰੈਂਸ (ਰਾਜਨੀਤਿਕ ਮਨਜ਼ੂਰੀ) ਮੰਗੀ ਹੈ। ਸਿੱਧੂ ਨੇ ਪੱਤਰ ‘ਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਾਕਿ ਸਰਕਾਰ ਵੱਲੋਂ 9 ਨਵੰਬਰ ਨੂੰ ਹੋਣ ਵਾਲੇ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਉਦਘਾਟਨੀ ਸਮਾਗਮ ‘ਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਹੈ। ਉਨ੍ਹਾਂ ਸਿੱਖ ਹੋਣ ਦੇ ਨਾਤੇ ਇਸ ਦੌਰਾਨ ਆਪਣੀ ਮੌਜੂਦਗੀ ਨੂੰ ਬਹੁਤ ਵੱਡਾ ਸਨਮਾਨ ਦੱਸਦਿਆਂ ਉੱਥੇ ਜਾਣ ਦੀ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਸ਼ਰਧਾਲੂ ਕਰਤਾਰਪੁਰ ਸਾਹਿਬ ਪਹੁੰਚਣ ਲਈ ਹੁਣ ਕਰਤਾਰਪੁਰ ਕਾਰੀਡੋਰ ਦਾ ਇਸਤੇਮਾਲ ਕਰਨਗੇ ਜਿਸ ਦਾ 9 ਨਵੰਬਰ ਨੂੰ ਉਦਘਾਟਨ ਹੋਣਾ ਹੈ।


