- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਤਾਰਾਮਨ ਵਲੋਂ ਜੀਐੱਸਟੀ ਨੂੰ ਸੁਖਾਲਾ ਕਰਨ ਦਾ ਵਾਅਦਾ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਵਸਤੂ ਅਤੇ ਸੇਵਾ ਕਰ ਨੂੰ ਹੋਰ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਸੁਖਾਲੇ ਕਾਰੋਬਾਰ ਵਾਲੇ ਮੁਲਕਾਂ ਦੀ ਸੂਚੀ ਵਿੱਚ ਭਾਰਤ ਦੀ ਦਰਜਾਬੰਦੀ ਹੋਰ ਬਿਹਤਰ ਹੋ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਤਰਾਮਨ ਨੇ ਕਿਹਾ ਕਿ ਭਾਰਤ ਵਿੱਚ ਵਪਾਰ ਦਾ ਮਾਹੌਲ ਬਿਹਤਰ ਬਣਾਉਣ ਲਈ ਸੂਬਿਆਂ ਨੂੰ ਵੀ ਯਤਨ ਕਰਨੇ ਪੈਣਗੇ, ਖਾਸ ਕਰਕੇ ਜਾਇਦਾਦ ਰਜਿਸਟ੍ਰੇਸ਼ਨ ਦੇ ਸਬੰਧ ਵਿੱਚ। ਉਨ੍ਹਾਂ ਕਿਹਾ ਕਿ ਅਗਲੀ ਵਾਰ ਦਰਜਾਬੰਦੀ ਕਰਨ ਮੌਕੇ ਵਿਸ਼ਵ ਬੈਂਕ ਵਲੋਂ ਵਪਾਰ ਮਾਹੌਲ ਵਿੱਚ ਕੋਲਕਾਤਾ ਅਤੇ ਬੰਗਲੁਰੂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਹੁਣ ਤੱਕ ਇਹ ਕੇਵਲ ਦਿੱਲੀ ਅਤੇ ਮੁੰਬਈ ਦੇ ਆਧਾਰ ’ਤੇ ਹੀ ਦਰਜਾਮੰਦੀ ਕਰਦੀ ਰਹੀ ਹੈ।


