- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਬੀਆਈ ਵੱਲੋਂ ਆਪਣੇ ਹੀ ਵਿਸ਼ੇਸ਼ ਡਾਇਰੈਕਟਰ ਖ਼ਿਲਾਫ਼ ਕੇਸ ਦਰਜ
ਨਵੀਂ ਦਿੱਲੀ – ਕੇਂਦਰੀ ਜਾਂਚ ਏਜੰਸੀ(ਸੀਬੀਆਈ) ਨੇ ਨਿਵੇਕਲੀ ਪੇਸ਼ਕਦਮੀ ਕਰਦਿਆਂ ਅੱਜ ਆਪਣੀ ਹੀ ਏਜੰਸੀ ਵਿੱਚ ਦੂਜੇ ਨੰਬਰ ਦੇ ਅਧਿਕਾਰੀ ਰਾਕੇਸ਼ ਅਸਥਾਨਾ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ। ਜਾਂਚ ਏਜੰਸੀ ’ਚ ਵਿਸ਼ੇਸ਼ ਡਾਇਰੈਕਟਰ ਅਸਥਾਨਾ ’ਤੇ ਦੋਸ਼ ਹੈ ਕਿ ਉਸ ਨੇ ਆਪਣੀ ਜਾਂਚ ਅਧੀਨ ਚੱਲ ਰਹੇ ਕੇਸ ਨਾਲ ਸਬੰਧਤ ਮੀਟ ਬਰਾਮਦਕਾਰ ਮੋਈਨ ਕੁਰੈਸ਼ੀ ਤੋਂ ਵੱਢੀ ਲਈ ਹੈ। ਇਥੇ ਇਹ ਗੱਲ ਕਾਫ਼ੀ ਦਿਲਚਸਪ ਹੈ ਕਿ ਅਸਥਾਨਾ ਨੇ ਦੋ ਮਹੀਨੇ ਪਹਿਲਾਂ ਕੈਬਨਿਟ ਸਕੱਤਰ ਨੂੰ ਦਿੱਤੀ ਸ਼ਿਕਾਇਤ ਵਿੱਚ ਸੀਬੀਆਈ ਮੁਖੀ ਆਲੋਕ ਵਰਮਾ ’ਤੇ ਇਹੀ ਦੋਸ਼ ਲਾਏ ਸਨ। ਸੀਬੀਆਈ ਨੇ ਆਪਣੇ ਵਿਸ਼ੇਸ਼ ਡਾਇਰੈਕਟਰ ਅਸਥਾਨਾ ਖ਼ਿਲਾਫ਼ ਕੇਸ 15 ਅਕਤੂਬਰ ਨੂੰ ਸਤੀਸ਼ ਸਾਨਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਸੀ। ਸਾਨਾ, ਮੀਟ ਬਰਾਮਦਕਾਰ ਮੋਈਨ ਕੁਰੈਸ਼ੀ ਦੀ ਸ਼ਮੂਲੀਅਤ ਵਾਲੇ 2017 ਦੇ ਇਸ ਕੇਸ ਵਿੱਚ ਜਾਂਚ ਦਾ ਸਾਹਮਣਾ ਕਰ ਰਿਹਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਵਿਚੋਲੀਏ ਮੰਨੇ ਜਾਂਦੇ ਵਾਲੇ ਮਨੋਜ ਪ੍ਰਸਾਦ ਨੂੰ 16 ਅਕਤੂਬਰ ਨੂੰ ਦੁਬਈ ਤੋਂ ਪਰਤਣ ਮੌਕੇ ਗ੍ਰਿਫ਼ਤਾਰ ਕਰ ਲਿਆ ਸੀ। ਏਜੰਸੀ ਨੇ ਹਾਲਾਂਕਿ ਗ੍ਰਿਫ਼ਤਾਰੀ ਨੂੰ ਲੈ ਕੇ ਚੁੱਪੀ ਬਣਾਈ ਰੱਖੀ।


