- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਰੀਆ ਤੋਂ ਅਮਰੀਕੀ ਫੌਜ ਵਾਪਸ ਬੁਲਾਏ ਜਾਣ ਦੇ ਆਦੇਸ਼ ਤੇ ਦਸਤਖਤ ਪੇਂਟਾਗਨ
ਵਾਸ਼ਿੰਗਟਨ – ਸੀਰੀਆ ਵਿਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਿਰੁੱਧ ਯੁੱਧ ਵਿਚ ਮਦਦ ਲਈ ਤਾਇਨਾਤ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਏ ਜਾਣ ਦੇ ਆਦੇਸ਼ ‘ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਅਮਰੀਕੀ ਫੌਜ ਦੇ ਇਕ ਬੁਲਾਰੇ ਨੇ ਐਤਵਾਰ ਨੂੰ ਵਿਸਥਾਰ ਸਮੇਤ ਜਾਣਕਾਰੀ ਦਿੰਦੇ ਬਿਨਾਂ ਕਿਹਾ,”ਸੀਰੀਆ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਦੇ ਆਦੇਸ਼ ‘ਤੇ ਦਸਤਖਤ ਹੋ ਚੁੱਕੇ ਹਨ।” ਇਹ ਕਦਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਤੁਰਕੀ ਦੇ ਉਨ੍ਹਾਂ ਦੇ ਹਮਰੁਤਬਾ ਰਜਬ ਤੈਅਬ ਅਰਦੌਣ ਵਿਚਕਾਰ ਸਹਿਮਤੀ ਦੇ ਬਾਅਤ ਚੁੱਕਿਆ ਗਿਆ ਹੈ। ਤੁਰਕੀ ਦੇ ਰਾਸ਼ਟਰਪਤੀ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਟਰੰਪ ਅਤੇ ਅਰਦੌਣ ਨੇ ਐਤਵਾਰ ਨੂੰ ਫੋਨ ‘ਤੇ ਗੱਲਬਾਤ ਕੀਤੀ ਅਤੇ ਆਪਣੇ ਦੇਸ਼ਾਂ ਦੀ ਮਿਲਟਰੀ, ਡਿਪਲੋਮੈਟਾਂ ਅਤੇ ਹੋਰ ਅਧਿਕਾਰੀਆਂ ਵਿਚਕਾਰ ਤਾਲੇਮਲ ਯਕੀਨੀ ਕਰਨ ‘ਤੇ ਸਹਿਮਤ ਹੋਏ, ਜਿਸ ਨਾਲ ਕਿ ਅਮਰੀਕੀ ਫੌਜੀਆਂ ਦੀ ਵਾਪਸੀ ਦੇ ਬਾਅਦ ਸੀਰੀਆ ਵਿਚ ਕੋਈ ਉਲਟ ਪ੍ਰਭਾਵ ਨਾ ਪਵੇ। ਇਸ ਤੋਂ ਕੁਝ ਘੰਟੇ ਪਹਿਲਾਂ ਟਰੰਪ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਅਤੇ ਅਰਦੌਣ ਨੇ ਸੀਰੀਆ ਵਿਚ ਆਪਸੀ ਹਿੱਸੇਦਾਰੀ ਅਤੇ ਖੇਤਰ ਵਿਚੋਂ ਅਮਰੀਕੀ ਫੌਜੀਆਂ ਦੀ ਹੌਲੀ ਅਤੇ ਆਪਸੀ ਤਾਲਮੇਲ ਨਾਲ ਵਾਪਸੀ ‘ਤੇ ਚਰਚਾ ਕੀਤੀ। ਅਮਰੀਕਾ ਦੇ ਕਈ ਨੇਤਾਵਾਂ ਅਤੇ ਕੌਮਾਂਤਰੀ ਸਹਿਯੋਗੀਆਂ ਨੂੰ ਲੱਗਦਾ ਹੈ ਕਿ ਇਹ ਕਦਮ ਚੁੱਕਣ ਵਿਚ ਜਲਦਬਾਜ਼ੀ ਕੀਤੀ ਗਈ ਹੈ ਅਤੇ ਇਸ ਨਾਲ ਪਹਿਲਾਂ ਤੋਂ ਹੀ ਸੰਕਟਪੀੜਤ ਖੇਤਰ ਹੋਰ ਵੀ ਅਸਥਿਰ ਹੋ ਸਕਦਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਐਤਵਾਰ ਨੂੰ ਕਿਹਾ ਸੀ ਕਿ ਉਹ ਟਰੰਪ ਦੇ ਇਸ ਫੈਸਲੇ ਨਾਲ ਬਹੁਤ ਨਿਰਾਸ਼ ਹਨ ਅਤੇ ਇਕ ਸਹਿਯੋਗੀ ਨੂੰ ਵਿਸ਼ਵਾਸਯੋਗ ਹੋਣਾ ਚਾਹੀਦਾ ਹੈ। ਟਰੰਪ ਨੇ ਅਚਾਨਕ ਤੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਏ ਜਾਣ ਦਾ ਫੈਸਲਾ ਕਰਦਿਆਂ ਹਾਲ ਹੀ ਵਿਚ ਕਿਹਾ ਸੀ ਕਿ ਜਿਹਾਦੀ ਸਮੂਹਾਂ ਨੂੰ ਵੱਡੇ ਪੱਧਰ ‘ਤੇ ਹਰਾ ਦਿੱਤਾ ਗਿਆ ਹੈ।


