- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀ. ਬੀ. ਆਈ ਵਿਵਾਦ ਤੇ ਟਵੀਟ ਕਰ ਕੇ ਫਸੇ ਪ੍ਰਸ਼ਾਂਤ ਭੂਸ਼ਣ, ਮਾਣਹਾਨੀ ਨੋਟਿਸ ਜਾਰੀ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਮਾਣਹਾਨੀ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ| ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਅਤੇ ਕੇਂਦਰ ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਪ੍ਰਸ਼ਾਂਤ ਭੂਸ਼ਣ ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕਿਹਾ ਸੀ ਕਿ ਅਟਾਰਨੀ ਜਨਰਲ ਵੇਨੂੰਗੋਪਾਲ ਨੇ ਜਾਣਬੁੱਝ ਕੇ ਕੋਰਟ ਵਿੱਚ ਪੈਂਡਿੰਗ ਕੇਸ ਬਾਰੇ ਗਲਤ ਜਾਣਕਾਰੀ ਦਿੱਤੀ| ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ ਹੋਵੇਗੀ| ਇਕ ਪਾਸੇ ਜਿੱਥੇ ਅਟਾਰਨੀ ਜਨਰਲ ਵੇਨੂੰਗੋਪਾਲ ਇਸ ਮਾਮਲੇ ਵਿੱਚ ਪ੍ਰਸ਼ਾਂਤ ਭੂਸ਼ਣ ਦੇ ਖਿਲਾਫ ਸਜ਼ਾ ਨਹੀਂ ਚਾਹੁੰਦੇ ਹਨ, ਉੱਥੇ ਹੀ ਕੇਂਦਰ ਸਰਕਾਰ ਨੇ ਕੋਰਟ ਦੀ ਮਾਣਹਾਨੀ ਲਈ ਪ੍ਰਸ਼ਾਂਤ ਭੂਸ਼ਣ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ| ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰ ਕੇ ਕਥਿਤ ਤੌਰ ਤੇ ਕੁਝ ਵਿਵਾਦਪੂਰਨ ਟਵੀਟ ਕਰ ਕੇ ਵਕੀਲ ਪ੍ਰਸ਼ਾਂਤ ਭੂਸ਼ਣ ਤੇ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਸੀ| ਦਰਅਸਲ ਭੂਸ਼ਣ ਨੇ ਪਿਛਲੇ ਦਿਨੀਂ ਕੁਝ ਟਵੀਟ ਕੀਤੇ ਸਨ, ਜਿਸ ਬਾਰੇ ਕੇਂਦਰ ਦੀ ਦਲੀਲ ਹੈ ਕਿ ਉਹ ਐੱਮ. ਨਾਗੇਸ਼ਵਰ ਰਾਵ ਦੀ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਦੇ ਤੌਰ ਤੇ ਨਿਯੁਕਤੀ ਨਾਲ ਜੁੜੇ ਪੈਂਡਿੰਗ ਮਾਮਲੇ ਵਿੱਚ ਗਲਤ ਬਿਆਨ ਦੇਣ ਵਰਗੇ ਹਨ| ਕੁਝ ਦਿਨ ਪਹਿਲਾਂ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਵੀ ਟਵੀਟਸ ਲਈ ਭੂਸ਼ਣ ਦੇ ਖਿਲਾਫ ਅਜਿਹੀ ਹੀ ਮਾਣਹਾਨੀ ਪਟੀਸ਼ਨ ਦਾਖਲ ਕੀਤੀ ਸੀ| ਜੱਜ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਅੱਜ ਐਨ.ਜੀ.ਓ. ਕਾਮਨ ਕਾਜ ਦੀ ਉਸ ਪਟੀਸ਼ਨ ਤੇ ਸੁਣਵਾਈ ਕਰੇਗੀ, ਜਿਸ ਵਿੱਚ ਰਾਵ ਨੂੰ ਜਾਂਚ ਏਜੰਸੀ ਦਾ ਅੰਤਰਿਮ ਡਾਇਰੈਕਟਰ ਨਿਯੁਕਤ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਗਈ ਹੈ| ਭੂਸ਼ਣ ਨੇ ਆਪਣੇ ਟਵੀਟ ਵਿੱਚ ਕਥਿਤ ਤੌਰ ਤੇ ਦੋਸ਼ ਲਗਾਇਆ ਸੀ ਕਿ ਵੇਨੂੰਗੋਪਾਲ ਨੇ ਕੇਂਦਰ ਵਲੋਂ ਪੇਸ਼ ਹੋ ਕੇ ਰਾਵ ਦੀ ਨਿਯੁਕਤੀ ਦੇ ਮੁੱਦੇ ਤੇ ਸੁਪਰੀਮ ਕੋਰਟ ਨੂੰ ਗੁੰਮਰਾਹ ਕੀਤਾ ਸੀ|


