- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ
1000 ਕਰੋੜ ਰੁਪਏ ਦਾ ਹੋਰ ਕਰਜ਼ਾ ਮੁਆਫ ਕਰਨ ਲਈ 1.42 ਲੱਖ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ
ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੱਖੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ ਅਤੇ ਆਪ ਸੁਪਰੀਮੋ ਨੂੰ ਉਨਾਂ ਦੇ ‘ਸੁਪਰ ਐਮ.ਪੀ.’ ਭਗਵੰਤ ਮਾਨ ਵੱਲੋਂ ਜਨਤਕ ਤੌਰ ‘ਤੇ ਸ਼ਰਾਬ ਪੀਣ ਤੋਂ ਤੌਬਾ ਕਰਨ ਲਈ ਵਧਾਈ ਵੀ ਦਿੱਤੀ ਹੈ। ਸ. ਰੰਧਾਵਾ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਸਿਰ ‘ਤੇ ਆਉਣ ਕਾਰਨ ਹੁਣ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਯਾਦ ਆ ਗਿਆ ਹੈ। ਪੰਜਾਬ ਹਿਤੈਸ਼ੀ ਹੋਣ ਦਾ ਢਕਵੰਜ ਕਰ ਰਹੇ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਪਾਣੀਆਂ ਸਬੰਧੀ ਹੋਏ ਸਾਰ ਸਮਝੌਤੇ ਰੱਦ ਕਰ ਕੇ ਇਤਿਹਾਸਕ ਫੈਸਲਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 4 ਲੱਖ 17 ਹਜ਼ਾਰ ਕਿਸਾਨਾਂ ਦਾ 3452 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 1 ਲੱਖ 42 ਹਜ਼ਾਰ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ ਹੈ ਜਿਨਾਂ ਦਾ 1000 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਣਾ ਹੈ ਅਤੇ ਇਸ ਸਬੰਧੀ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਅੰਕੜਿਆਂ ਦਾ ਹਾਲੇ ਵੀ ਨਹੀਂ ਪਤਾ ਲੱਗਿਆ ਤਾਂ ਉਹ ਨਿੱਜੀ ਤੌਰ ‘ਤੇ ਆਪ ਸੁਪਰੀਮੋ ਨੂੰ ਸੱਦਾ ਦਿੰਦੇ ਹਨ ਕਿ ਖੁਦ ਇਨਾਂ ਕਰਜ਼ਾ ਮੁਆਫੀ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਦੇਖ ਲੈਣ ਅਤੇ ਆਪਣਾ ਵੀ ਕੁਝ ਯੋਗਦਾਨ ਪਾਉਣ। ਸ. ਰੰਧਾਵਾ ਨੇ ਕਿਹਾ ਕਿ ਚੋਣਾਂ ਨੇੜੇ ਹੋਣ ਕਾਰਨ ਹੁਣ ਭਗਵੰਤ ਮਾਨ ਨੂੰ ਸ਼ਰਾਬ ਛੱਡਣ ਦਾ ਖਿਆਲ ਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਐਨੀਂ ਵੱਡੀ ਕੁਰਬਾਨੀ ਕੇਵਲ ਭਗਵੰਤ ਮਾਨ ਹੀ ਦੇ ਸਕਦਾ ਹੈ। ਇਤਿਹਾਸ ਵਿੱਚ ਇਸ ਤਰਾਂ ਦੀ ਕੁਰਬਾਨੀ ਦੀ ਮਿਸਾਲ ਵੀ ਸ਼ਾਇਦ ਹੀ ਕਿਤੇ ਮਿਲੇ। ਭਗਵੰਤ ਮਾਨ ਨੇ ਸ਼ਰਾਬ ਛੱਡਣੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਖੁੱਲੇ ਓਟ ਕਲੀਨਿਕ ਦਾ ਸਹਾਰਾ ਲੈ ਸਕਦਾ ਹੈ ਅਤੇ ਪੰਜਾਬ ਸਰਕਾਰ ਉਸ ਦਾ ਪੂਰਾ ਖਿਆਲ ਰੱਖੇਗੀ। ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਨੂੰ ਭਗਵੰਤ ਮਾਨ ਦੇ ਸ਼ਰਾਬ ਛੱਡਣ ਲਈ ਮੁਬਾਰਕਬਾਦ ਦਿੱਤੀ।


