- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ| ਸੂਤਰਾਂ ਮੁਤਾਬਕ ਉਨ੍ਹਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ ਹੀ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਸੀ|ਇੱਥੇ ਇਹ ਜਿਕਰਯੋਗ ਹੈ ਕਿ ਬੀਤੇ ਸਮੇਂ ਤੋਂ ਅਕਾਲੀ ਦਲ ਤੋਂ ਅੰਦਰਖਾਤੇ ਨਾਰਾਜ਼ ਚਲ ਰਹੇ ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਸਾਲ 29 ਸਤੰਬਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਉਨ੍ਹਾਂ ਨੇ ਅਸਤੀਫਾ ਦੇਣ ਦਾ ਕਾਰਨ ਆਪਣੀ ਖਰਾਬ ਰਹਿੰਦੀ ਸਿਹਤ ਨੂੰ ਦੱਸਿਆ ਸੀ| ਢੀਂਡਸਾ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਕਾਫੀ ਚਰਚਾ ਰਹੀ ਸੀ| ਸੁਖਦੇਵ ਸਿੰਘ ਢੀਂਡਸਾ ਅਪ੍ਰੈਲ, 2010 ਤੋਂ ਅਕਾਲੀ ਦਲ ਵਲੋਂ ਰਾਜ ਸਭਾ ਮੈਂਬਰ ਚੱਲੇ ਆ ਰਹੇ ਹਨ ਅਤੇ ਇਹ ਉਹਨਾਂ ਦਾ ਦੂਜਾ ਕਾਰਜਕਾਲ ਹੈ, ਜੋ ਕਿ 2022 ਵਿੱਚ ਖਤਮ ਹੋਵੇਗਾ|


