- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਪਾਲ ਸਿੰਘ ਖਹਿਰਾ ਵੱਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
ਵਿਧਾਇਕੀ ਤੋਂ ਅਸਤੀਫੇ ਬਾਰੇ ਚੁੱਪੀ ਸਾਧੀ
ਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਦੇ ਬਾਗੀ ਆਗੂ ਅਤੇ ਹਲਕਾ ਭੁਲੱਥ ਤੋਂ ਪਾਰਟੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੇ ਐਤਵਾਰ ਨੂੰ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸੀਨੀਅਰ ਵਕੀਲ ਸ੍ਰੀ ਐਚਐਸ ਫੂਲਕਾ ਤੋਂ ਮਗਰੋਂ ਅਸਤੀਫਾ ਦੇਣ ਵਾਲੇ ਸੁਖਪਾਲ ਸਿੰਘ ਖਹਿਰਾ ਦੂਜੇ ਆਗੂ ਹਨ। ਉਨ੍ਹਾਂ ਆਪਣੇ ਅਸਤੀਫੇ ਦਾ ਐਲਾਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਵਿੱਚ ਕੀਤਾ। ਇਸ ਮੌਕੇ ’ਤੇ ਉਨ੍ਹਾਂ ਦੇਸ਼ ਲਾਇਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਆਪਣੇ ਮਨੋਰਥ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਹੁਣ ਹੋਰਨਾਂ ਪਾਰਟੀਆਂ ਵਾਂਗ ਹੀ ਹੋ ਗਈ ਹੈ।ਸ. ਖਹਿਰਾ ਨੇ ਕੇਜਰੀਵਾਲ ਨੂੰ ਸੌਂਪੇ ਅਸਤੀਫੇ ’ਚ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਤੋਂ ਮੁਆਫੀ ਮੰਗਣ ਮਗਰੋਂ ਵੀ ਉਨ੍ਹਾਂ ਦਾ ਦੋਗਲਾ ਚਰਿੱਤਰ ਸਾਹਮਣੇ ਆਇਆ।ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਏ ਜਾਣ ਪਿੱਛੋਂ ਸ੍ਰੀ ਖਹਿਰਾ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਖਿਲਾਫ ਬਗਾਵਤ ਕਰ ਦਿਤੀ ਸੀ ਤੇ ਜਵਾਬ ਵਿੱਚ ਉਨ੍ਹਾਂ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿਤਾ ਗਿਆ ਸੀ।ਖਹਿਰਾ ਨੇ 7 ਹੋਰਨਾਂ ਵਿਧਾਇਕਾਂ ਨਾਲ ਪਾਰਟੀ ਹਾਈਕਮਾਨ ਖਿਲਾਫ ਬਠਿੰਡਾ ਵਿਖੇ ਰੈਲੀ ਕਰਕੇ ਦਿਲੀ ਦੇ ਸਿਖਰ ਆਗੂਆਂ ਦੀ ਅਗਵਾਈ ਨੂੰ ਖੁੱਲ੍ਹੇਆਮ ਚੁਣੌਤੀ ਦੇ ਦਿੱਤੀ ਸੀ। ਸ੍ਰੀ ਖਹਿਰਾ ਦਾ ਅਸਤੀਫਾ। ਲੋਕਸਭਾ ਚੋਣਾਂ ਤੋਂ ਪਹਿਲਾਂ ਇਹ ਆਮ ਆਦਮੀ ਪਾਰਟੀ ਲਈ ਵਡਾ ਝਟਕਾ ਮੰਨਿਆ ਜਾ ਰਿਹਾ ਹੈ।ਇਹ ਹਾਲੇ ਸਾਫ ਨਹੀਂ ਹੈ ਕਿ ਖਹਿਰਾ ਦੇ ਹਮਾਇਤੀ ਕੰਵਰ ਸੰਧੂ ਸਮੇਤ 7 ਵਿਧਾਇਕਾਂ ਦੀ ਕੀ ਨਵੀਂ ਰਣਨੀਤੀ ਹੋਵੇਗੀ।ਖਹਿਰਾ ਨੇ ਆਪਣਾ ਅਸਤੀਫਾ ਪਾਰਟੀ ਹਾਈਕਮਾਨ ਨੂੰ ਭੇਜ ਦਿਤਾ ਹੈ।ਸ੍ਰੀ ਖਹਿਰਾ ਅਤੇ ਫੂਲਕਾ ਦੇ ਅਸਤੀਫੇ ਮਗਰੋਂ ਪੰਜਾਬ ਵਿਧਾਨਸਭਾ ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਘਟ ਕੇ 18 ਰਹਿ ਗਈ ਹੈ।ਖਹਿਰਾ ਨੇ ਪਾਰਟੀ ਪ੍ਰਧਾਨ ਤੇ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿਠੀ ਲਿਖ ਕੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬੇਇਜ਼ਤ ਕੀਤਾ।ਸ੍ਰੀ ਖਹਿਰਾ ਨੇ ਵਿਧਾਇਕੀ ਤੋਂ ਨੈਤਿਕ ਆਧਾਰ ’ਤੇ ਅਸਤੀਫੇ ਬਾਰੇ ਆਪਣੇ ਪੱਤੇ ਹਾਲੇ ਨਹੀਂ ਖੋਲ੍ਹੇ। ਪਾਰਟੀ ਅੰਨਾ ਹਜ਼ਾਰੇ ਮੋਰਚੇ ਦੌਰਾਨ ਬਣੀ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਅਤੇ ਵਿਚਾਰਾਂ ਤੋਂ ਭਟਕ ਚੁਕੀ ਹੈ।


