- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀ ਦੀ ਬੋਲੀ ਬੋਲ ਰਿਹਾ: ਸੁਖਜਿੰਦਰ ਸਿੰਘ ਰੰਧਾਵਾ
”ਅਕਾਲੀ ਦਲ ਪ੍ਰਧਾਨ ਨੂੰ ਡੇਰਾ ਪ੍ਰੇਮੀਆਂ ਪ੍ਰਤੀ ਹੇਜ ਜਤਾਉਣ ਦੀ ਬਜਾਏ ਬੇਅਦਬੀ ਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਚਾਰਾਜੋਈ ਕਰਨ”
ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਦੀ ਕਲਜ਼ੋਰ ਰਿਪੋਰਟ ਉਤੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀਆਂ ਦੀ ਬੋਲੀ ਬੋਲ ਰਿਹਾ ਹੈ। ਉਨਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਡੇਰਾ ਪ੍ਰੇਮੀਆਂ ਪ੍ਰਤੀ ਹੇਜ ਜਤਾਉਣ ਦੀ ਬਜਾਏ ਬੇਅਦਬੀ ਦੇ ਦੋਸ਼ੀਆਂ ਅਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਚਾਰਾਜੋਈ ਕਰਨ। ਕਾਂਗਰਸੀ ਆਗੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਡੇਰਾ ਪ੍ਰੇਮੀਆਂ ਦੇ ਹੱਕ ਵਿੱਚ ਇਸ ਤਰਾਂ ਬੋਲ ਰਹੇ ਹਨ ਜਿਵੇਂ ਉਹ ਡੇਰਾ ਪ੍ਰੇਮੀ ਹੋਣ ਜਾਂ ਫੇਰ ਅਕਾਲੀ ਦਲ ਦਾ ਡੇਰਾ ਨਾਲ ਗਠਜੋੜ ਹੋਵੇ। ਉਨਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੀ.ਬੀ.ਆਈ. ਕਲਜ਼ੋਰ ਰਿਪੋਰਟ ਦਾ ਵਿਰੋਧ ਕਰਨ ਦਾ ਡਰਾਮਾ ਕਰਨ ਤੋਂ ਬਾਅਦ ਹੁਣ ਡੇਰਾ ਪ੍ਰੇਮੀਆਂ ਦੇ ਹੱਕ ਵਿੱਚ ਬੋਲ ਕੇ ਨਵਾਂ ਡਰਾਮਾ ਕਰ ਰਿਹਾ ਹੈ। ਸ. ਰੰਧਾਵਾ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਤੇ ਕੇਂਦਰ ਵਿੱਚ ਬੈਠੀ ਉਸ ਦੀ ਭਾਈਵਾਲ ਭਾਜਪਾ ਚਾਹੁੰਦੀ ਹੀ ਨਹੀਂ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ ਸਗੋਂ ਉਨਾਂ ਨੂੰ ਤਾਂ ਹਰਿਆਣਾ ਵਿਧਾਨ ਸਭਾ ਚੋਣਾਂ ਨਜ਼ਰ ਆ ਰਹੀਆਂ ਹਨ ਜਿੱਥੇ ਉਨਾਂ ਦੀ ਟੇਕ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਉਪਰ ਲੱਗੀ ਹੈ।ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਾਂਚ ਉਤੇ ਸੁਖਬੀਰ ਬਾਦਲ ਵੱਲੋਂ ਵੋਟਾਂ ਲੈਣ ਖਾਤਰ ਲਾਏ ਦੋਸ਼ਾਂ ਦਾ ਜਵਾਬ ਦਿੰਦਿਆ ਸ. ਰੰਧਾਵਾ ਨੇ ਕਿਹਾ ਕਿ ਇਹ ਬਿਆਨ ਦੇਣ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਆਪਣੀ ਪੀੜੀ ਹੇਠ ਸੋਟਾਂ ਫੇਰੇ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਤਾਂ ਬੇਅਦਬੀ ਮਾਮਲਿਆਂ ਅਤੇ ਨਿਰਦੋਸ਼ ਸਿੱਖਾਂ ਉਤੇ ਵਰਾਈਆਂ ਗੋਲੀਆਂ ਦੀ ਜਾਂਚ ਕਰਵਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ ਜਦੋਂ ਕਿ ਅਕਾਲੀ ਦਲ ਨੇ ਆਪਣੀ ਸਰਕਾਰ ਵੇਲੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਖਾਤਰ ਸਿੱਖ ਹਿਰਦਿਆਂ ਨੂੰ ਵਲੂੰਧਰਦਿਆਂ ਉਨਾਂ ਕੋਲੋਂ ਬੇਅਦਬੀ ਜਿਹਾ ਘਿਨਾਉਣਾ ਕਾਰਾ ਕੀਤਾ ਅਤੇ ਫੇਰ ਇਨਸਾਫ ਮੰਗ ਰਹੇ ਸਿੱਖਾਂ ਉਪਰ ਗੋਲੀਆਂ ਚਲਾ ਕੇ ਜਨਰਲ ਡਾਇਰ ਨੂੰ ਵੀ ਮਾਤ ਪਾ ਦਿੱਤੀ।


