- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਬੀਰ ਸਿੰਘ ਬਾਦਲ ਅਕਾਲੀ ਫ਼ਵਦ ਤੇ ਸਿੱਖ ਕਤਲੇਆਮ ਦੇ ਗਵਾਹਾਂ ਸਮੇਤ ਪ੍ਰਧਾਨ ਮੰਤਰੀ ਨੂੰ ਮਿਲੇ
84 ਦੇ ਪੀੜਤ ਪਰਿਵਾਰਾਂ ਨੂੰ ਸੁਰੱਖਿਆ ਦੇਣ ਦੀ ਮੰਗ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਹੋਣ ਵਾਲੀ ਗੁਰਦਾਸਪੁਰ ’ਚ ਰੈਲੀ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮੋਦੀ ਨੂੰ ਮਿਲਣ ਸੰਸਦ ਭਵਨ ਪਹੁੰਚਿਆ। ਅਕਾਲੀ ਆਗੂਆਂ ਦੇ ਨਾਲ 1984 ਸਿਖ ਕਤਲੇਆਮ ਪੀੜਤ ਪਰਿਵਾਰ ਵੀ ਮੋਦੀ ਨੂੰ ਮਿਲਣ ਗਏ। ਅਕਾਲੀ ਦਲ ਦੇ ਵਫਦ ਨੇ ਪ੍ਰਧਾਨ ਮੰਤਰੀ ਕੋਲ ਮੰਗ ਕੀਤੀ ਕਿ ਗਾਂਧੀ ਪਰਿਵਾਰ ਦੇ ਨਾਂਅ ’ਤੇ ਦੇਸ਼ ’ਚ ਚਲ ਰਹੀਆਂ ਯੋਜਨਾਵਾਂ ਦੇ ਨਾਂਅ ਬਦਲੇ ਜਾਣ, ਕਿਉਂਕਿ 1984 ਸਿਖ ਕਤਲੇਆਮ ਲਈ ਸਿਖਾਂ ਦੇ ਮਨਾਂ ਵਿਚ ਗਾਂਧੀ ਪਰਿਵਾਰ ਖ਼ਿਲਾਫ਼ ਗੁਸਾ ਹੈ। ਅਕਾਲੀ ਦਲ ਦੇ ਵਫਦ ਨਾਲ ਗਏ 1984 ਕਤਲੇਆਮ ਦੇ ਗਵਾਹਾਂ ਨੇ ਪ੍ਰਧਾਨ ਮੰਤਰੀ ਅਗੇ ਆਪਣੀ ਸੁਰਖਿਆ ਦਾ ਮੁਦਾ ਚੁਕਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਨੇ 1984 ਸਿਖ ਦੇ ਸਿਖ ਕਤਲੇਆਮ ਮਾਮਲੇ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਦਸਿਆ ਕਿ ਇਸ ਦੌਰਾਨ ਪੀੜਿਤ ਪਰਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਇਨਸਾਫ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੈਂਬਰਾਂ ਨੇ ’84 ਪੀੜਿਤ ਅਤੇ ਗਵਾਹਾਂ ਨੂੰ ਸੁਰਖਿਆ ਦੇਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ, ਜਿਹੜੇ ਦੋਸ਼ੀ ਹਾਲੇ ਬਾਹਰ ਹਨ, ਉਨ੍ਹਾਂ ’ਤੇ ਵੀ ਕਾਰਵਾਈ ਕੀਤੀ ਜਾਵੇ ਤਾਂ ਜੋ 84 ਦੇ ਪੀੜਿਤ ਪਰਵਾਰਾਂ ਨੂੰ ਇਨਸਾਫ਼ ਮਿਲ ਸਕੇ। ਇਸ ਵਿਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਦਿਲੀ ਸਿਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ’84 ਦੰਗਾ ਪੀੜਿਤ ਅਤੇ ਗਵਾਹ ਨਿਰਪ੍ਰੀਤ ਕੌਰ, ਜੰਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਸ਼ਾਮਿਲ ਸਨ।


