- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ
ਚੰਡੀਗੜ – ਇੱਥੇ ਆਜ਼ਾਦੀ ਘੁਲਾਟੀਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂਂ ਉਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।ਸੁਤੰਤਰਤਾ ਸੰਗਰਾਮੀਆਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਦਾ ਟੋਲ ਟੈਕਸ ਮੁਆਫ਼ ਕਰਨ ਨਾਲ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ 300 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾ ਰਹੀ ਹੈ। ਟਿਊਬਵੈੱਲ ਕੁਨੈਕਸ਼ਨ ਵੀ ਤਰਜੀਹੀ ਆਧਾਰ ਉਤੇ ਦਿੱਤੇ ਜਾ ਰਹੇ ਹਨ। ਸੁਤੰਤਰਤਾ ਸੰਗਰਾਮੀਆਂ ਲਈ ਕਿਸਾਨ ਭਵਨ, ਚੰਡੀਗੜ ਵਿੱਚ ਪੰਜ ਬੈੱਡ ਰਾਖਵੇਂ ਹਨ।ਸੁਤੰਤਰਤਾ ਸੰਗਰਾਮੀਆਂ ਦੀਆਂ ਵਿਧਵਾਵਾਂ, ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਇਕ ਅਟੈਂਡੈਂਟ ਸਮੇਤ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਹੈ।


