- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੁਨਾਮ ਦੇ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ ਤੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਬੀਬੀ ਮਨਜੀਤ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਮਾਨਸਿਕ ਤ੍ਰਿਪਤੀ ਦਾ ਸੋਮਾ ਹਨ ਤੇ ਇਥੇ ਆ ਕੇ ਉਨ੍ਹਾਂ ਨੂੰ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।


