- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਨੀਲ ਛੇਤਰੀ ਨੇ ਜਿੱਤਿਆ ਸਰਵੋਤਮ ਖਿਡਾਰੀ ਦਾ ਐਵਾਰਡ
ਮੁੰਬਈ, ਕਪਤਾਨ ਸੁਨੀਲ ਛੇਤਰੀ ਨੂੰ ਅੱਜ 2017 ਲਈ ਭਾਰਤੀ ਫੁਟਬਾਲ ਸੰਘ ਦਾ ਸਾਲ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ ਹੈ। ਏਆਈਐਫਐਫ ਨੇ ਅੱਜ ਇੱਥੇ ਮੀਟਿੰਗ ਵਿੱਚ ਉਸ ਦੀ ਚੋਣ ਕੀਤੀ। ਛੇਤਰੀ ਹਾਲ ਹੀ ਵਿੱਚ ਬਾਇਚੁੰਗ ਭੂਟੀਆ ਮਗਰੋਂ 100 ਕੌਮਾਂਤਰੀ ਮੈਚ ਖੇਡਣ ਵਾਲਾ ਦੂਜਾ ਭਾਰਤੀ ਫੁਟਬਾਲਰ ਬਣਿਆ ਸੀ। ਉਹ ਭਾਰਤ ਅਤੇ ਬੰਗਲੌਰ ਐਫਸੀ (ਫੁਟਬਾਲ ਕਲੱਬ) ਦਾ ਸਟਾਰ ਸਟਰਾਈਕਰ ਹੈ। ਇਸੇ ਤਰ੍ਹਾਂ ਮਹਿਲਾ ਵਰਗ ਵਿੱਚ ਕਮਲਾ ਦੇਵੀ 2017 ਦੀ ਸਾਲ ਦੀ ਸਰਵੋਤਮ ਮਹਿਲਾ ਖਿਡਾਰਨ ਬਣੀ। ਨੌਜਵਾਨ ਅਨਿਰੁੱਧ ਥਾਪਾ ਨੇ ਚਾਰ ਦੇਸ਼ਾਂ ਦੇ ਇੰਟਰਕਾਂਟੀਨੈਂਟਲ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ, ਜਿਸ ਵਿੱਚ ਭਾਰਤ ਨੇ ਜਿੱਤ ਦਰਜ ਕੀਤੀ ਸੀ। ਉਸ ਨੂੰ 2017 ਦਾ ‘ਐਮਰਜਿੰਗ ਪਲੇਅਰ ਆਫ ਦਿ ਈਅਰ’ ਐਲਾਨਿਆ ਗਿਆ। ਈ ਪੰਥੋਈ ਮਹਿਲਾ ਐਮਰਜਿੰਗ ਪਲੇਅਰ ਆਫ ਦਿ ਈਅਰ ਚੁਣੀ ਗਈ।


