- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਨੀਲ ਜਾਖੜ ਨੇ ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਕੀਤੀ
ਬਟਾਲਾ – ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਨਵੀਂ ਦਿਲੀ ਵਿਖੇ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨਾਲ ਮੁਲਾਕਾਤ ਕਰਕੇ ਇਕ ਮੰਗ ਪਤਰ ਦਿੰਦਿਆਂ ਬਟਾਲਾ ਰੇਲਵੇ ਸਟੇਸ਼ਨ ਦੀਆਂ ਘਾਟਾਂ ਨੂੰ ਤੁਰੰਤ ਦੂਰ ਕਰਨ ਲਈ ਕਿਹਾ ਹੈ। ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਦੌਰਾਨ ਸ੍ਰੀ ਸੁਨੀਲ ਜਾਖੜ ਨੇ ਉਨਾਂ ਨੂੰ ਯਾਦ ਕਰਾਇਆ ਕਿ ਉਨਾਂ ਨੇ 31 ਜੁਲਾਈ ਨੂੰ ਪਾਰਲੀਮੈਂਟ ਹਾਊਸ ਵਿਚ ਰੇਲਵੇ ਮੰਤਰੀ ਨੂੰ ਇਕ ਮੰਗ ਪਤਰ ਦਿਤਾ ਸੀ, ਜਿਸ ਵਿਚ ਉਨਾਂ ਬਟਾਲਾ ਰੇਲਵੇ ਸਟੇਸ਼ਨ ਦੀਆਂ ਘਾਟਾਂ ਅਤੇ ਉਥੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਾਇਆ ਸੀ। ਸ੍ਰੀ ਜਾਖੜ ਦੀਆਂ ਮੰਗਾਂ ਨਾਲ ਸਹਿਮਤ ਹੁੰਦਿਆਂ ਉਤਰੀ ਰੇਲਵੇ ਦੇ ਜੀ.ਐਮ. ਨੇ ਸਾਰੀਆਂ ਮੰਗਾਂ ਦੇ ਜਲਦ ਹਲ ਦਾ ਭਰੋਸਾ ਦਿਤਾ। ਰੇਲਵੇ ਸਟੇਸ਼ਨ ਉਪਰ ਕਰਾਸਿੰਗ ਪੁਲ ਨਾ ਹੋਣ ਕਾਰਨ ਜਦੋਂ ਦੋ ਰੇਲਗਡੀਆਂ ਰੁਕਦੀਆਂ ਹਨ ਤਾਂ ਯਾਤਰੂਆਂ ਨੂੰ ਆਪਣੀ ਜਾਨ ਖਤਰੇ ਵਿਚ ਪਾ ਕੇ ਰੇਲ ਗਡੀ ਵਿਚ ਸਵਾਰ ਹੋਣਾ ਪੈਂਦਾ ਹੈ। ਇਸ ਤੋਂ ਇਲਾਵਾ ਉਨਾਂ ਬਟਾਲਾ ਤੋਂ ਅੰਮ੍ਰਿਤਸਰ ਤਕ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਦਰਮਿਆਨ ਕੋਈ ਨਵੀ ਰੇਲਗਡੀ ਸ਼ੁਰੂ ਕਰਨ ਦੀ ਮੰਗ ਕੀਤੀ ਸੀ।


