- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕਰੋਟ ਦੇ ਹੁਕਮਾਂ ਅਨੁਸਾਰ ਵੱਖਰੇ ਜਾਂਚ ਬਿਊਰੋ ਲਈ 4251 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ
ਚੰਡੀਗੜ – ਸੁਪਰੀਮ ਕੋਰਟ ਦੇ ਹੁਕਮਾਂ ਦੀ ਲੀਹ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੀ ਪੁਲੀਸ ਫੋਰਸ ਦੇ ਪੁਨਰ ਢਾਂਚੇ ਦਾ ਉਦੇਸ਼ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਬਣਾਉਣਾ ਹੈ ਤਾਂ ਕਿ ਸਮੇਂ ਸਿਰ ਜਾਂਚ ਨਿਪਟਾ ਕੇ ਅਪਰਾਧੀ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ।ਪੁਨਰ ਢਾਂਚੇ ਤਹਿਤ ਐਸ.ਪੀਜ਼ ਦੀਆਂ 28 ਅਸਾਮੀਆਂ, ਡੀ.ਐਸ.ਪੀਜ਼ ਦੀਆਂ 108 ਅਸਾਮੀਆਂ ਤੋਂ ਇਲਾਵਾ ਇੰਸਪੈਕਟਰਾਂ ਦੀਆਂ 164, ਸਬ-ਇੰਸਪੈਕਟਰਾਂ ਦੀਆਂ 593, ਏ.ਐਸ.ਆਈ. ਦੀਆਂ 1140, ਹੈੱਡ ਕਾਂਸਟੇਬਲਾਂ ਦੀਆਂ 1158 ਅਤੇ ਕਾਂਸਟੇਬਲਾਂ ਦੀਆਂ 373 ਅਸਾਮੀਆਂ ਸਿਰਜੀਆਂ ਜਾਣਗੀਆਂ। ਇਸੇ ਤਰਾਂ ਮਨਿਸਟਰੀਅਲ ਕਾਡਰ ਦੀਆਂ 159 ਅਸਾਮੀਆਂ ਦੀ ਰਚਨਾ ਕੀਤੀ ਜਾਵੇਗੀ ਜਦਕਿ ਸਹਾਇਕ ਸਿਵੀਲੀਅਨ ਸਟਾਫ ਲਈ 798 ਸਿਰਜੀਆਂ ਜਾਣਗੀਆਂ ਪਰ ਇਸ ਦੇ ਇਵਜ਼ ਵਿੱਚ ਜ਼ਿਲਿਆਂ ਦੇ ਨਾਲ-ਨਾਲ ਹੈੱਡਕੁਆਰਟਰ ‘ਤੇ ਪੁਲੀਸ ਮੁਲਾਜ਼ਮਾਂ ਦੀਆਂ ਬਰਾਬਰ ਗਿਣਤੀ ਵਿੱਚ ਅਸਾਮੀਆਂ ਖਤਮ ਕੀਤੀਆਂ ਜਾਣਗੀਆਂ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਕਦਮ ਨਾਲ ਬਿਊਰੋ ਲਈ ਜਾਂਚ ਕਾਡਰ ਲਈ ਸਮਰਪਿਤ ਪੇਸ਼ੇਵਰ ਮਨੁੱਖੀ ਸ਼ਕਤੀ ਯਕੀਨੀ ਬਣਾਈ ਜਾ ਸਕੇਗੀ ਜਿਸ ਨੂੰ ਕਾਨੂੰਨੀ ਤੇ ਫੌਰੈਂਸਿਕ ਸਟਾਫ ਵੱਲੋਂ ਸਹਿਯੋਗ ਕੀਤਾ ਜਾਵੇਗਾ। ਜਾਂਚ ਬਿਊਰੋ ਘਿਨਾਉਣੇ ਅਤੇ ਗੰਭੀਰ ਅਪਰਾਧਿਕ ਮਾਮਲਿਆਂ ਨੂੰ ਪੇਸ਼ੇਵਰ, ਵਿਗਿਆਨਕ ਅਤੇ ਸਮਾਂਬੱਧ ਢੰਗ ਨਾਲ ਸੁਲਝਾਉਣ ‘ਤੇ ਕੇਂਦਰਿਤ ਹੋਵੇਗਾ ਤਾਂ ਕਿ ਪ੍ਰਭਾਵੀ ਢੰਗ ਨਾਲ ਜਾਂਚ ਕਰਕੇ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਕਦਮ ਪੁਲੀਸ ਦੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਜਾਂਚ ਕਾਰਜਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵੰਡ ਕਰਨ ਵਿੱਚ ਸਹਾਈ ਹੋਵੇਗਾ। ਇਸ ਨਾਲ ਜਾਂਚ ਪ੍ਰਣਾਲੀ ਵਿੱਚ ਸੁਧਾਰ ਹੋਣ ਨਾਲ ਪੁਲੀਸ ਦੀ ਸਰਬਪੱਖੀ ਕਾਰਗੁਜ਼ਾਰੀ ਵਿੱਚ ਹੋਰ ਨਿਖਾਰ ਆਵੇਗਾ। ਇਹ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜੁਲਾਈ, 2014 ਵਿੱਚ ਪੁਲੀਸ ਦੇ ਜਾਂਚ ਅਤੇ ਅਮਨ-ਕਾਨੂੰਨ ਦੇ ਕੰਮਕਾਜ ਨੂੰ ਅੱਡੋ-ਅੱਡ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂ ਕਿ ਪੁਲੀਸ ਮੁਲਾਜ਼ਮਾਂ ਦਾ ਬੋਝ ਘਟਾਉਣ ਦੇ ਨਾਲ-ਨਾਲ ਉਨਾਂ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ। ਹਾਲਾਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਇਨਾਂ ਹੁਕਮਾਂ ਦੀ ਪਾਲਣਾ ਕਰਨ ਵਿੱਚ ਕੋਈ ਵੀ ਕਦਮ ਚੁੱਕਣ ‘ਚ ਅਸਫਲ ਰਹੀ। ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਨਾਂ ਦੀ ਸਰਕਾਰ ਸੁਧਾਰ ਪ੍ਰਕ੍ਰਿਆ ਦੀ ਲੜੀ ਵਜੋਂ ਪੁਲੀਸ ਦੇ ਦੋਵਾਂ ਕੰਮਾਂ ਨੂੰ ਵੱਖ-ਵੱਖ ਕਰੇਗੀ।


