- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਕੌਲੇਜੀਅਮ ਵੱਲੋਂ ਜਸਟਿਸ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਨਾਂਅ ਦੀ ਸਿਫ਼ਾਰਸ਼
ਨਵੀਂ ਦਿਲੀ – ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਿਆ ਕਾਂਤ ਨੂੰ ਤਰਕੀ ਦੇ ਕੇ ਸੁਪਰੀਮ ਕੋਰਟ ਦਾ ਜਜ ਬਣਾਉਣ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ। ਜਸਟਿਸ ਗਵਈ ਫ਼ਿਲਹਾਲ ਮੁੰਬਈ ਹਾਈ ਕੋਰਟ ਵਿਚ ਜਜ ਹਨ, ਜਦੋਂ ਕਿ ਜਸਟਿਸ ਸੂਰਿਆ ਕਾਂਤ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਹਨ। ਸੁਪਰੀਮ ਕੋਰਟ ਦੀ ਵੈਬਸਾਈਟ ਉਤੇ ਅਪਡੇਟ ਕੀਤੀ ਗਈ ਸਿਫ਼ਾਰਸ਼ ਅਨੁਸਾਰ ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨ ਵਾਲੇ ਪੰਜ–ਮੈਂਬਰ ਕੌਲੇਜੀਅਮ ਨੇ ਮੀਟਿੰਗ ਵਿੱਚ 2 ਜਣਿਆਂ ਨੂੰ ਸੁਪਰੀਮ ਕੋਰਟ ਭੇਜਣ ਦੀ ਸਿਫ਼ਾਰਸ਼ ਕੀਤੀ। ਸੁਪਰੀਮ ਕੋਰਟ ਵਿਚ ਜਜਾਂ ਦੀਆਂ 31 ਆਸਾਮੀਆਂ ਪ੍ਰਵਾਨਿਤ ਹਨ। ਫ਼ਿਲਹਾਲ ਦੇਸ਼ ਦੀ ਸਰਬਉਚ ਅਦਾਲਤ ਵਿਚ 27 ਜਜ ਹਨ।


