- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਗਠਿਤ ਕਮੇਟੀ ਵੱਲੋਂ 12 ਕਿਸਾਨ ਯੂਨੀਅਨਾਂ ਤੇ 8 ਰਾਜਾਂ ਦੇ ਕਿਸਾਨਾਂ ਨਾਲ ਮੀਟਿੰਗ
ਨਵੀਂ ਦਿੱਲੀ – ਸੁਪਰੀਮ ਕੋਰਟ ਵੱਲੋਂ ਕਾਇਮ ਕਮੇਟੀ ਨੇ ਅੱਜ 12 ਕਿਸਾਨ ਯੂਨੀਅਨਾਂ ਤੇ ਪੱਛਮੀ ਬੰਗਾਲ ਸਮੇਤ ਅੱਠ ਰਾਜਾਂ ਦੇ ਕਿਸਾਨਾਂ ਨਾਲ ਵਿਵਾਦਿਤ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਿਚਾਰ ਚਰਚਾ ਤੇ ਸਲਾਹ ਮਸ਼ਵਰਾ ਕੀਤਾ। ਕਮੇਟੀ ਵੱਲੋਂ ਹੁਣ ਤੱਕ ਕੀਤੀ ਇਹ ਸੱਤਵੀਂ ਮੀਟਿੰਗ ਸੀ। ਚੇਤੇ ਰਹੇ ਕਿ ਇਸ ਤਿੰਨ ਮੈਂਬਰੀ ਕਮੇਟੀ ਵੱਲੋਂ ਸਾਰੇੇ ਸਬੰਧਤ ਭਾਈਵਾਲਾਂ ਨਾਲ ਆਨਲਾਈਨ ਤੇ ਨਿੱਜੀ ਦੋਵਾਂ ਤਰੀਕਿਆਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਕਮੇਟੀ ਨੇ ਇਕ ਬਿਆਨ ਵਿੱਚ ਕਿਹਾ ਕਿ ਉਸ ਨੇ ਕਿਸਾਨਾਂ , ਕਿਸਾਨ ਯੂਨੀਅਨਾਂ ਤੇ ਖੇਤੀ ਉਤਪਾਦ ਸੰਗਠਨਾਂ (ਐੱਫਪੀਓ’ਜ਼) ਨਾਲ ਵਰਚੁਅਲ ਕਾਨਫਰੰਸਾਂ ਜ਼ਰੀਏ ਉਨ੍ਹਾਂ ਦੀ ਰਾਏ ਲਈ ਹੈ। ਬਿਆਨ ਮੁਤਾਬਕ 12 ਕਿਸਾਨ ਯੂਨੀਅਨਾਂ ਤੇ ਆਂਧਰਾ ਪ੍ਰਦੇਸ਼, ਬਿਹਾਰ, ਜੰਮੂ ਤੇ ਕਸ਼ਮੀਰ, ਮੱਧ ਪ੍ਰਦੇਸ਼, ਰਾਜਸਥਾਨ, ਤਿਲੰਗਾਨਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਕਿਸਾਨਾਂ ਨੇ ਕਮੇਟੀ ਮੈਂਬਰਾਂ ਨਾਲ ਤਫ਼ਸੀਲ ਵਿੱਚ ਵਿਚਾਰ ਚਰਚਾ ਕੀਤੀ। ਕਮੇਟੀ ਨੇ ਕਿਹਾ, ‘ਮੀਟਿੰਗ ’ਚ ਸ਼ਾਮਲ ਕਿਸਾਨ ਯੂਨੀਅਨਾਂ, ਐੱਫਪੀਓਜ਼ ਤੇ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ’ਤੇ ਤਫ਼ਸੀਲ ’ਚ ਆਪਣੀ ਰਾਏ ਤੇ ਸੁਝਾਅ ਦਿੱਤੇ।’


