- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਹਲਫ਼ ਲਿਆ
ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸਮੇਤ ਸਿਖਰਲੀ ਅਦਾਲਤ ਦੀ ਕੁੱਲ ਨਫ਼ਰੀ 34 ਹੋ ਗਈ ਹੈ। ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਕ੍ਰਿਸ਼ਨ ਮੁਰਾਰੀ, ਐੱਸ.ਰਵਿੰਦਰ ਭੱਟ, ਵੀ. ਰਾਮਾਸੁਬਰਾਮਨੀਅਨ ਤੇ ਰਿਸ਼ੀਕੇਸ਼ ਰੌਇ ਨੂੰ ਅਦਾਲਤ ਦੇ ਇਕ ਨੰਬਰ ਕਮਰੇ ਵਿੱਚ ਰੱਖੇ ਸਾਦੇ ਸਮਾਗਮ ਦੌਰਾਨ ਅਹੁਦੇ ਅਤੇ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਸ ਮੌਕੇ ਨਵੇਂ ਜੱਜਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਜਸਟਿਸ ਮੁਰਾਰੀ ਤੇ ਭੱਟ ਕ੍ਰਮਵਾਰ ਪੰਜਾਬ ਤੇ ਹਰਿਆਣਾ ਅਤੇ ਰਾਜਸਥਾਨ ਹਾਈ ਕੋਰਟਾਂ ਦੀ ਅਗਵਾਈ ਕਰ ਚੁੱਕੇ ਹਨ। ਜਸਟਿਸ ਰਾਮਾਸੁਬਰਾਮਨੀਅਨ ਤੇ ਰੌਇ ਕ੍ਰਮਵਾਰ ਹਿਮਾਚਲ ਪ੍ਰਦੇਸ਼ ਤੇ ਕੇਰਲ ਹਾਈ ਕੋਰਟਾਂ ਦੇ ਚੀਫ਼ ਜਸਟਿਸ ਰਹੇ ਹਨ। ਸਿਖਰਲੀ ਅਦਾਲਤ ਵਿੱਚ ਬਕਾਇਆ ਕੇਸਾਂ ਦਾ ਢੇਰ ਲੱਗਣ ਮਗਰੋਂ ਕੇਂਦਰ ਸਰਕਾਰ ਨੇ ਪਿਛਲੇ ਹਫ਼ਤੇ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ 30 ਅਗਸਤ ਨੂੰ ਸਿਫ਼ਾਰਿਸ਼ ਕੀਤੇ ਚਾਰ ਜੱਜਾਂ ਦੇ ਨਾਵਾਂ ਨੂੰ ਹਰੀ ਝੰਡੀ ਵਿਖਾ ਦਿੱਤੀ ਸੀ।


