- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਰਾਫ਼ਾਲ ਬਾਰੇ ਹੁਣ ਕੋਈ ਵਿਵਾਦ ਨਹੀਂ ਸੁਸ਼ਮਾ
ਨਵੀਂ ਦਿੱਲੀ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿੱਚ ਦਾਅਵਾ ਕੀਤਾ ਕਿ ਕਾਂਗਰਸ ਵੱਲੋਂ ਰਾਫ਼ਾਲ ਕਰਾਰ ਬਾਬਤ ਉਠਾਏ ਹਰੇਕ ਉਜ਼ਰ ਬਾਰੇ ਸੁਪਰੀਮ ਕੋਰਟ ਵੱਲੋਂ ਸਪਸ਼ਟੀਕਰਨ ਦੇਣ ਮਗਰੋਂ ਹੁਣ ਇਸ ਮਾਮਲੇ ਨੂੰ ਲੈ ਕੇ ਕੋਈ ਵਿਵਾਦ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਰਾਫ਼ਾਲ ਕਰਾਰ ਨੂੰ ਲੈ ਕੇ ਜੇਕਰ ਅਜੇ ਵੀ ਕੋਈ ਵਿਵਾਦ ਹੈ ਤਾਂ ਉਹ ਸਿਰਫ਼ ਵਿਰੋਧੀ ਪਾਰਟੀਆਂ ਦੇ ਦਿਮਾਗ ਵਿੱਚ ਹੋਵੇਗਾ। ਵਿਦੇਸ਼ ਮੰਤਰੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਦਿੱਤੇ ਇਸ ਬਿਆਨ ਤੋਂ ਅਸੰਤੁਸ਼ਟ ਹੁੰਦਿਆਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਹੋਰ ਕਾਂਗਰਸੀ ਮੈਂਬਰ ਸਦਨ ’ਚੋਂ ਬਾਹਰ ਚਲੇ ਗਏ। ਇਸ ਤੋਂ ਪਹਿਲਾਂ ਕਾਂਗਰਸੀ ਮੰਤਰੀ ਆਨੰਦ ਸ਼ਰਮਾ ਨੇ ਆਪਣੇ ਪੂਰਕ ਸਵਾਲ ਵਿੱਚ ਮੰਗ ਕੀਤੀ ਕਿ ਸਰਕਾਰ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਔਲਾਂਦ ਵਿਚਾਲੇ ਰਾਫ਼ਾਲ ਕਰਾਰ ਨੂੰ ਲੈ ਕੇ ਹੋਈ ਮੀਟਿੰਗ ਦੇ ਵੇਰਵੇ ਜਨਤਕ ਕਰੇ। ਇਸ ’ਤੇ ਸ੍ਰੀਮਤੀ ਸਵਰਾਜ ਨੇ ਕਿਹਾ, ‘ਆਨੰਦਜੀ, ਕੋਈ ਵਿਵਾਦ ਨਹੀਂ ਹੈ। ਜੇਕਰ ਕੋਈ ਵਿਵਾਦ ਹੈ ਤਾਂ ਉਹ ਤੁਹਾਡੇ ਦਿਮਾਗ ਵਿੱਚ ਹੈ। ਜਿਹੜੇ ਵੀ ਵਿਵਾਦਤ ਮੁੱਦੇ ਤੁਸੀਂ ਚੁੱਕੇ ਸਨ, ਸੁਪਰੀਮ ਕੋਰਟ ਹਰੇਕ ਬਾਰੇ ਸਪਸ਼ਟ ਕਰ ਚੁੱਕੀ ਹੈ।


